ਨਵੀਂ ਦਿੱਲੀ: ਪੰਜਾਬ ਵਿੱਚ ਸਿੱਖਿਆ ਦੀ ਕ੍ਰਾਂਤੀ ਅਤੇ ਦਿੱਲੀ ਨਾਲੋਂ ਬਿਹਤਰ ਕਹਿਣ ਦੇ ਪਰਗਟ ਸਿੰਘ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਰਾਰਾ ਜਵਾਬ ਦਿੱਤਾ ਹੈ।ਕੇਜਰੀਵਾਲ ਨੇ ਪਰਗਟ ਸਿੰਘ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਜੋ ਲੋਕ ਪੰਜਾਬ ਦੇ ਸਕੂਲਾਂ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਤੋਂ ਖ਼ੁਸ਼ ਹਨ ਉਹ ਕਾਂਗਰਸ ਨੂੰ ਵੋਟ ਦੇ ਦੇਣ ਅਤੇ ਜੋ ਲੋਕ ਪੰਜਾਬ ਵਿੱਚ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਪ੍ਰਣਾਲੀ ਚਾਹੁੰਦੇ ਹਨ ਉਹ ਸਾਨੂੰ ਯਾਨੀਕਿ 'ਆਪ' ਨੂੰ ਵੋਟ ਦੇਣ।
ਗੌਰਤਲਬ ਹੈ ਕਿ ਪਿਛਲੇ ਦਿਨੀਂ ਦੋ ਦਿਨਾ ਪੰਜਾਬ ਦੌਰੇ 'ਤੇ ਆਏ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀਆਂ ਦਿੱਤੀਆਂ ਸਨ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦਿੱਲੀ ਦੀ ਤਰਜ਼ 'ਤੇ ਵਧੀਆ ਬਣਾਉਣ ਦਾ ਦਾਅਵਾ ਕੀਤਾ ਸੀ। ਇਸੇ ਦੇ ਚੱਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੇਜਰੀਵਾਲ ਨੂੰ ਟੈਗ ਕਰਦਿਆਂ ਟਵੀਟ ਕਰਕੇ ਕਿਹਾ ਸੀ ਕਿ ਪੰਜਾਬ 'ਚ ਪਹਿਲਾਂ ਹੀ ਸਿੱਖਿਆ ਦੀ ਕ੍ਰਾਂਤੀ ਹੈ ਅਤੇ ਪੰਜਾਬ ਦੇ ਸਕੂਲ ਦੇਸ਼ ਦੇ ਸਾਰੇ ਸਕੂਲਾਂ ਤੋਂ ਵਧੀਆ ਹਨ। ਸਿੱਖਿਆ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਤੋਂ ਲੋਕ ਅਤੇ ਅਧਿਆਪਕ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਹੁਣ ਜੋ ਵੀ ਦਾਅਵੇ ਕੀਤੇ ਜਾ ਰਹੇ ਨੇ ਉਹ ਸਿਰਫ਼ ਵੋਟਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਜਾ ਰਹੇ ਨੇ।
ਇਹ ਵੀ ਪੜ੍ਹੋ : ਕੀ ਕਮੇਟੀ ਰਾਹੀਂ ਨਵੇਂ ਰੂਪ 'ਚ ਲਾਗੂ ਹੋਣਗੇ ਖੇਤੀ ਕਾਨੂੰਨ? PM ਮੋਦੀ ਦੇ ਇਸ ਬਿਆਨ ਨੂੰ ਸਮਝਣਾ ਜ਼ਰੂਰੀ
ਪਰਗਟ ਸਿੰਘ ਨੇ ਕਿਹਾ ਸੀ ਕਿ ਕੇਜਰੀਵਾਲ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਨੇ ਜਦਕਿ ਪੰਜਾਬ ਦੇ ਸਕੂਲਾਂ ਦੀ ਰੈਂਕਿੰਗ ਦਿੱਲੀ ਦੇ ਸਕੂਲਾਂ ਨਾਲੋਂ ਕਿਤੇ ਬਿਹਤਰ ਹੈ।ਸਿੱਖਿਆ ਮੰਤਰੀ ਦੇ ਟਵੀਟ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਸਿੱਧੀ ਚੁਣੌਤੀ ਦਿੱਤੀ ਹੈ ਕਿ ਜੋ ਲੋਕ ਪੰਜਾਬ ਦੀ ਸਿੱਖਿਆ ਪ੍ਰਣਾਲੀ ਤੋਂ ਖ਼ੁਸ਼ ਹਨ ਉਹ ਕਾਂਗਰਸ ਨੂੰ ਵੋਟ ਦੇਣ ਅਤੇ ਜੋ ਲੋਕ ਦਿੱਲੀ ਦੀ ਸ਼ਾਨਦਾਰ ਸਿੱਖਿਆ ਪ੍ਰਣਾਲੀ ਵਰਗੀ ਸਹੂਲਤ ਪੰਜਾਬ ਵਿੱਚ ਚਾਹੁੰਦੇ ਹਨ ਉਹ ਸਾਨੂੰ ਵੋਟ ਦੇਣ।
ਨੋਟ ਕੇਜਰੀਵਾਲ ਦੇ ਇਸ ਬਿਆਨ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ?
ਜੰਮੂ-ਕਸ਼ਮੀਰ ਦੀ ਬੇਟੀ ਨੇ ਅੰਤਰਰਾਸ਼ਟਰੀ ਡਾਂਸ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ
NEXT STORY