ਭੁਜ (ਗੁਜਰਾਤ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਿਹਾਰ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੇ ਰਾਜਗ ਦੀ ਜਿੱਤ ਦੇਸ਼ ਵਿਚ ਘੁਸਪੈਠੀਆਂ ਵਿਰੁੱਧ ਇਕ ਫਤਵਾ ਹੈ, ਕਿਉਂਕਿ ਨਾਗਰਿਕ ਕਦੇ ਵੀ ਉਨ੍ਹਾਂ ਪਾਰਟੀਆਂ ਦਾ ਸਮਰਥਨ ਨਹੀਂ ਕਰਨਗੇ ਜੋ ਅਜਿਹੇ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਸਮਰਥਨ ਕਰਦੀਆਂ ਹਨ। ਸ਼ਾਹ ਨੇ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਚੋਣ ਕਮਿਸ਼ਨ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਪ੍ਰਕਿਰਿਆ ਦਾ ਵਿਰੋਧ ਕਰ ਰਹੀਆਂ ਹਨ, ਕਿਉਂਕਿ ਉਹ ਇਹ ਯਕੀਨੀ ਬਣਾਉਣਾ ਚਾਹੁੰਦੀਆਂ ਹਨ ਕਿ ਘੁਸਪੈਠੀਆਂ ਦੇ ਨਾਂ ਵੋਟਰ ਸੂਚੀ ਵਿਚ ਬਣੇ ਰਹਿਣ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਅਮਿਤ ਸ਼ਾਹ ਨੇ ਐੱਸ. ਆਈ. ਆਰ. ਨੂੰ ਵੋਟਰ ਸੂਚੀ ਦਾ ‘ਸ਼ੁੱਧੀਕਰਨ’ ਦੱਸਿਆ। ਉਹ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਭੁਜ ਵਿਚ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਰੀਰਕ ਜੈਅੰਤੀ (61ਵੇਂ ਸਥਾਪਨਾ ਦਿਵਸ) ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਬੀ. ਐੱਸ. ਐੱਫ. ਦੇਸ਼ ਦੀਆਂ ਸਾਰੀਆਂ ਸਰਹੱਦਾਂ ’ਤੇ ਘੁਸਪੈਠ ਨੂੰ ਰੋਕਣ ਵਿਚ ਲੱਗੀ ਹੋਈ ਹੈ। ਘੁਸਪੈਠ ਨੂੰ ਰੋਕਣਾ ਨਾ ਸਿਰਫ਼ ਰਾਸ਼ਟਰੀ ਸੁਰੱਖਿਆ ਲਈ ਸਗੋਂ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਭ੍ਰਿਸ਼ਟ ਹੋਣ ਤੋਂ ਬਚਾਉਣ ਲਈ ਵੀ ਜ਼ਰੂਰੀ ਹੈ। ਸ਼ਾਹ ਨੇ ਕਿਹਾ ਕਿ ਹਾਲਾਂਕਿ ਕੁਝ ਰਾਜਨੀਤਿਕ ਪਾਰਟੀਆਂ ਸਰਕਾਰ ਦੀ ਘੁਸਪੈਠ ਵਿਰੋਧੀ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਧਿਰ ਨੇ ਐੱਸ. ਆਈ. ਆਰ. ’ਤੇ ਇਤਰਾਜ਼ ਜਤਾਉਂਦੇ ਹੋਏ ਦਾਅਵਾ ਕੀਤਾ ਹੈ ਕਿ ਇਸ ਨਾਲ ਸੂਬੇ ਵਿਚ ਲੱਖਾਂ ਵੋਟਰਾਂ ਨੂੰ ਵੋਟ ਪਾਉਣ ਤੋਂ ਵਾਂਝਾ ਕਰਨ ਦਾ ਖ਼ਤਰਾ ਹੈ। ਪੱਛਮੀ ਬੰਗਾਲ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਪੜ੍ਹੋ ਇਹ ਵੀ : ਵੱਡਾ ਝਟਕਾ: ਰਾਸ਼ਨ ਕਾਰਡ ਤੋਂ ਸਰਕਾਰ ਨੇ ਕੱਟੇ 2.25 ਕਰੋੜ ਲੋਕਾਂ ਦੇ ਨਾਮ, ਵਜ੍ਹਾ ਕਰੇਗੀ ਹੈਰਾਨ
ਦੇਸ਼ ’ਚੋਂ ਹਰੇਕ ਘੁਸਪੈਠੀਏ ਨੂੰ ਬਾਹਰ ਕੱਢਾਂਗੇ
ਅਮਿਤ ਸ਼ਾਹ ਨੇ ਦੱਸਿਆ ਕਿ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਐੱਸ. ਆਈ. ਆਰ. ਅਤੇ ਵੋਟਰ ਸੂਚੀ ਸ਼ੁੱਧੀਕਰਨ ਪ੍ਰਕਿਰਿਆ ਦਾ ਵਿਰੋਧ ਕਰ ਰਹੇ ਹਨ। ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਸ ਦੇਸ਼ ਵਿਚੋਂ ਹਰ ਇਕ ਘੁਸਪੈਠੀਏ ਨੂੰ ਬਾਹਰ ਕੱਢ ਦੇਵਾਂਗੇ। ਇਹ ਸਾਡਾ ਸੰਕਲਪ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਦਾ ਮੁੱਖ ਮੰਤਰੀ ਕੌਣ ਹੋਵੇਗਾ ਜਾਂ ਦੇਸ਼ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ, ਇਹ ਫੈਸਲਾ ਸਿਰਫ ਭਾਰਤ ਦੇ ਨਾਗਰਿਕ ਹੀ ਕਰ ਸਕਦੇ ਹਨ। ਘੁਸਪੈਠੀਆਂ ਨੂੰ ਸਾਡੀ ਲੋਕਤੰਤਰੀ ਪ੍ਰਣਾਲੀ ਨੂੰ ਭ੍ਰਿਸ਼ਟ ਕਰਨ ਅਤੇ ਸਾਡੇ ਲੋਕਤੰਤਰੀ ਫੈਸਲਿਆਂ ਨੂੰ ਪ੍ਰਭਾਵਿਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਪੜ੍ਹੋ ਇਹ ਵੀ : ਭੈਣ ਨੇ ਆਟੋ ਵਾਲੇ ਨਾਲ ਕਰਾਈ ਲਵ ਮੈਰਿਜ, ਗੁੱਸੇ 'ਚ ਭਰਾ ਨੇ ਅਨ੍ਹੇਵਾਹ ਗੋਲੀਆਂ ਮਾਰ ਕਰ 'ਤਾ ਕਤਲ
ਬਾਂਕੇ ਬਿਹਾਰੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪੌੜੀਆਂ ਚੜ੍ਹਨ ਅਤੇ ਜਗਮੋਹਨ 'ਚ ਦਰਸ਼ਨ ਕਰਨ 'ਤੇ ਲਗਾਈ ਪਾਬੰਦੀ
NEXT STORY