ਨਵੀਂ ਦਿੱਲੀ (ਭਾਸ਼ਾ) : ਸਾਬਕਾ ਆਈਏਐੱਸ ਪ੍ਰੋਬੇਸ਼ਨਰ ਪੂਜਾ ਖੇਡਕਰ ਸਿਵਲ ਸੇਵਾਵਾਂ ਪ੍ਰੀਖਿਆ ਵਿਚ ਧੋਖਾਧੜੀ ਕਰਨ ਅਤੇ ਓਬੀਸੀ-ਅਯੋਗਤਾ ਕੋਟੇ ਦਾ ਗਲਤ ਲਾਭ ਲੈਣ ਦੀ ਦੋਸ਼ੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਜਸਟਿਸ ਬੀਵੀ ਨਾਗਰਥਨਾ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਇਸ ਪਟੀਸ਼ਨ 'ਤੇ 15 ਜਨਵਰੀ ਨੂੰ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ : ਮਹਾਕੁੰਭ 'ਚ Steve Jobs ਦੀ ਪਤਨੀ ਲੌਰੇਨ ਨੂੰ ਗੁਰੂ ਕੈਲਾਸ਼ਾਨੰਦ ਨੇ ਦਿੱਤਾ ਨਵਾਂ ਹਿੰਦੂ ਨਾਂ 'ਕਮਲਾ'
ਪੂਜਾ ਖੇਡਕਰ ਨੇ ਦਿੱਲੀ ਹਾਈ ਕੋਰਟ ਦੇ 23 ਦਸੰਬਰ 2024 ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਅਦਾਲਤ ਨੇ ਕਿਹਾ ਸੀ ਕਿ ਉਸ ਵਿਰੁੱਧ ਪਹਿਲੀ ਨਜ਼ਰੇ ਮਜ਼ਬੂਤ ਕੇਸ ਬਣਾਇਆ ਗਿਆ ਹੈ। ਸਿਸਟਮ ਨਾਲ ਛੇੜਛਾੜ ਕਰਨ ਦੀ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਦੀ ਲੋੜ ਹੈ। ਅਜਿਹੇ 'ਚ ਅਗਾਊਂ ਜ਼ਮਾਨਤ ਦਾ ਇਸ 'ਤੇ ਉਲਟ ਅਸਰ ਪਵੇਗਾ। ਹਾਈ ਕੋਰਟ ਨੇ ਕਿਹਾ ਸੀ, "ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਜਾਂਦੀ ਹੈ। ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਰੱਦ ਕਰ ਦਿੱਤੀ ਜਾਂਦੀ ਹੈ।" 12 ਅਗਸਤ 2024 ਨੂੰ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਨੋਟਿਸ ਜਾਰੀ ਕਰਕੇ ਪੂਜਾ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ : ਕੰਗਨਾ ਦੀ 'ਐਮਰਜੈਂਸੀ' 'ਤੇ ਬੰਗਲਾਦੇਸ਼ 'ਚ ਲੱਗਾ ਬੈਨ, ਭਾਰਤ ਨਾਲ ਰਿਸ਼ਤੇ ਵਿਗੜਨ ਕਾਰਨ ਲਿਆ ਫ਼ੈਸਲਾ
ਅਦਾਲਤ ਨੇ ਕਿਹਾ ਸੀ ਕਿ ਯੂਪੀਐੱਸਸੀ ਸਭ ਤੋਂ ਵੱਕਾਰੀ ਪ੍ਰੀਖਿਆ ਹੈ। ਇਹ ਮਾਮਲਾ ਸੰਵਿਧਾਨਕ ਸੰਸਥਾ ਦੇ ਨਾਲ-ਨਾਲ ਸਮਾਜ ਨਾਲ ਧੋਖਾਧੜੀ ਦੀ ਸ਼ਾਨਦਾਰ ਮਿਸਾਲ ਹੈ। ਪੂਜਾ ਖੇਡਕਰ 'ਤੇ ਰਿਜ਼ਰਵੇਸ਼ਨ ਲਾਭ ਲੈਣ ਲਈ UPSC ਸਿਵਲ ਸਰਵਿਸਿਜ਼ ਪ੍ਰੀਖਿਆ 2022 ਲਈ ਆਪਣੀ ਅਰਜ਼ੀ ਵਿਚ ਗਲਤ ਜਾਣਕਾਰੀ ਦਾਖਲ ਕਰਨ ਦਾ ਦੋਸ਼ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CBSE ਦੀ ਨਿਵੇਕਲੀ ਪਹਿਲਕਦਮੀ ; ਵਿਦਿਆਰਥੀ ਹੁਣ ਬੋਰਡ ਕਲਾਸਾਂ 'ਚੋਂ ਨਹੀਂ ਹੋਣਗੇ Fail !
NEXT STORY