ਨੈਸ਼ਨਲ ਡੈਸਕ : ਵਿਵਾਦਾਂ 'ਚ ਘਿਰੀ ਆਈਏਐੱਸ ਅਧਿਕਾਰੀ ਪੂਜਾ ਖੇਡਕਰ ਨੇ ਪੁਣੇ ਦੇ ਡਿਸਟ੍ਰਿਕ ਮੈਜਿਸਟ੍ਰੇਟ ਖਿਲਾਫ ਛੇੜਛਾੜ ਕਰਨ ਦਾ ਮੁਕੱਦਮਾ ਦਰਜ ਕਰਵਾਇਆ ਹੈ। ਦਰਅਸਲ, ਪੁਣੇ ਦੇ ਕਲੈਕਟਰ ਨੇ ਹੀ ਉਨ੍ਹਾਂ ਦੇ ਤਬਾਦਲੇ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਸਰਕਾਰ ਨੇ ਮੰਗਲਵਾਰ ਨੂੰ ਵਿਵਾਦਾਂ ਵਿਚ ਘਿਰੀ ਆਈ.ਏ.ਐੱਸ ਅਧਿਕਾਰੀ ਪੂਜਾ ਖੇਡਕਰ ਦੇ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਅਤੇ ਉਨ੍ਹਾਂ ਨੂੰ 23 ਜੁਲਾਈ ਤਕ ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ ਵਿਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਮਹਾਰਾਸ਼ਟਰ ਸਰਕਾਰ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਬੱਸ ਅਤੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰ, 5 ਸ਼ਰਧਾਲੂਆਂ ਦੀ ਮੌਤ
ਖੇਡਕਰ (34) ਸਿਵਲ ਸੇਵਾ ਪ੍ਰੀਖਿਆ ਵਿਚ ਚੁਣੇ ਜਾਣ ਲਈ ਧੋਖਾਧੜੀ ਦੇ ਸਾਧਨਾਂ ਦੀ ਵਰਤੋਂ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ। ਉਸ ਨੇ ਕਥਿਤ ਤੌਰ 'ਤੇ ਆਪਣੇ ਆਪ ਨੂੰ ਸਰੀਰਕ ਤੌਰ 'ਤੇ ਅਪਾਹਜ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਭਾਈਚਾਰੇ ਨਾਲ ਸਬੰਧਤ ਦੱਸਿਆ ਸੀ। ਖੇਡਕਰ 'ਤੇ ਪੁਣੇ 'ਚ ਤਾਇਨਾਤੀ ਦੌਰਾਨ ਵਿਸ਼ੇਸ਼ ਅਧਿਕਾਰਾਂ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਹੈ। ਅਧਿਕਾਰੀ ਨੇ ਕਿਹਾ ਕਿ ਅਕੈਡਮੀ ਨੇ ਅਗਲੀ ਲੋੜੀਂਦੀ ਕਾਰਵਾਈ ਲਈ ਉਸ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।
ਮਹਾਰਾਸ਼ਟਰ ਦੇ ਵਧੀਕ ਮੁੱਖ ਸਕੱਤਰ ਨਿਤਿਨ ਗਦਰੇ ਦੁਆਰਾ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਅਕੈਡਮੀ ਨੇ ਖੇਡਕਰ ਦੇ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਅਗਲੀ ਲੋੜੀਂਦੀ ਕਾਰਵਾਈ ਲਈ ਉਸ ਨੂੰ ਤੁਰੰਤ ਵਾਪਸ ਬੁਲਾ ਲਿਆ ਹੈ। ਪੱਤਰ ਵਿਚ ਕਿਹਾ ਗਿਆ ਹੈ, “ਤੁਸੀਂ (ਖੇਡਕਰ) ਮਹਾਰਾਸ਼ਟਰ ਸਰਕਾਰ ਦੇ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਤੋਂ ਮੁਕਤ ਹੋ ਗਏ ਹੋ। ਤੁਹਾਨੂੰ ਕਿਸੇ ਵੀ ਸਥਿਤੀ ਵਿਚ 23 ਜੁਲਾਈ 2024 ਤੋਂ ਪਹਿਲਾਂ ਅਕੈਡਮੀ ਨੂੰ ਰਿਪੋਰਟ ਕਰਨ ਲਈ ਕਿਹਾ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲਾ ਕੌਂਸਲਰ ਨੇ ਯੁਵਾ ਨੇਤਾ ਦੇ ਜੜਿਆ ਜ਼ੋਰਦਾਰ ਥੱਪੜ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
NEXT STORY