ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਆਜ਼ਾਦ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਲੋਕ ਸਭਾ ਮੈਂਬਰ ਕੀਰਤੀ ਆਜ਼ਾਦ ਨੇ 'ਐਕਸ' 'ਤੇ ਪੋਸਟ ਕੀਤਾ, ''ਮੇਰੀ ਪਤਨੀ ਪੂਨਮ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ 12.40 ਵਜੇ ਆਖਰੀ ਸਾਹ ਲਿਆ। ਓਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੂਨਮ ਆਜ਼ਾਦ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

ਮਮਤਾ ਬੈਨਰਜੀ ਨੇ 'ਐਕਸ' 'ਤੇ ਲਿਖਿਆ ਕਿ ਇਹ ਜਾਣ ਕੇ ਦੁੱਖ ਹੋਇਆ ਕਿ ਸਾਡੇ ਸੰਸਦ ਮੈਂਬਰ ਅਤੇ ਵਰਲਡ ਕੱਪ ਜੇਤੂ ਟੀਮ ਦੇ ਸਾਬਕਾ ਕ੍ਰਿਕਟਰ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਝਾਅ ਆਜ਼ਾਦ ਦਾ ਦਿਹਾਂਤ ਹੋ ਗਿਆ ਹੈ। ਮੈਂ ਪੂਨਮ ਨੂੰ ਲੰਬੇ ਸਮੇਂ ਤੋਂ ਜਾਣਦੀ ਸੀ। ਮੈਨੂੰ ਇਹ ਵੀ ਪਤਾ ਸੀ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਗੰਭੀਰ ਰੂਪ ਨਾਲ ਬੀਮਾਰ ਸੀ। ਕੀਰਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਆਪਣੀ ਪੂਰੀ ਕੋਸ਼ਿਸ਼ ਕੀਤੀ ਅਤੇ ਉਹ ਜ਼ਿੰਦਗੀ ਦੀ ਲੜਾਈ ਵਿਚ ਹਮੇਸ਼ਾ ਉਨ੍ਹਾਂ ਦੇ ਨਾਲ ਰਹੇ। ਕੀਰਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

ਕੇਂਦਰ ਹਿੰਦੂਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਬੰਗਲਾਦੇਸ਼ ਨਾਲ ਕਰੇ ਗੱਲ : RSS
NEXT STORY