ਮੁੰਬਈ (ਭਾਸ਼ਾ) - ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਕਿ ਪਿਛਲੇ ਮਹੀਨੇ ਪੁਣੇ ’ਚ ਪੋਰਸ਼ ਕਾਰ ਹਾਦਸੇ ’ਚ ਕਥਿਤ ਤੌਰ ’ਤੇ ਸ਼ਾਮਲ 17 ਸਾਲਾ ਮੁਲਜ਼ਮ ਨੂੰ ਸੁਧਾਰ ਘਰ ਤੋਂ ਤੁਰੰਤ ਛੱਡ ਦਿੱਤਾ ਜਾਵੇ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਦਾ ਦਾਅਵਾ ਹੈ ਕਿ 19 ਮਈ ਦੀ ਸਵੇਰ ਸ਼ਰਾਬ ਦੇ ਨਸ਼ੇ ’ਚ ਕਾਰ ਚਲਾ ਰਹੇ ਨਾਬਾਲਗ ਲੜਕੇ ਨੇ ਇਕ ਦੋਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਨਾਲ ਦੋ ਆਈ. ਟੀ. ਪੇਸ਼ੇਵਰਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)
ਜਸਟਿਸ ਭਾਰਤੀ ਡਾਂਗਰੇ ਅਤੇ ਜਸਟਿਸ ਮੰਜੂਸ਼ਾ ਦੇਸ਼ਪਾਂਡੇ ਦੀ ਬੈਂਚ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਮੁਲਜ਼ਮ ਲੜਕੇ ਨੂੰ ਛੱਡਣ ਦਾ ਹੁਕਮ ਦਿੱਤਾ ਅਤੇ ਕਿਹਾ ਕਿ ਨਾਬਾਲਗ ਮੁਲਜ਼ਮ ਪਟੀਸ਼ਨਕਰਤਾ (ਚਾਚੀ) ਦੀ ਦੇਖਭਾਲ ’ਚ ਰਹੇਗਾ। ਬੈਂਚ ਨੇ ਕਿਹਾ ਕਿ ਮੁਲਜ਼ਮ 18 ਸਾਲ ਤੋਂ ਘੱਟ ਉਮਰ ਦਾ ਹੈ, ਇਸ ਲਈ ਉਸ ਦੀ ਉਮਰ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਅਦਾਲਤ ਕਾਨੂੰਨ, ਕਿਸ਼ੋਰ ਨਿਆਂ ਐਕਟ ਦੇ ਉਦੇਸ਼ਾਂ ਅਤੇ ਵਿਵਸਥਾਵਾਂ ਨਾਲ ਬੱਝੀ ਹੋਈ ਹੈ ਅਤੇ ਉਸ ਨੂੰ ਅਪਰਾਧ ਦੀ ਗੰਭੀਰਤਾ ਦੇ ਬਾਵਜੂਦ, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਨਾਬਾਲਿਗ ਮੁਲਜ਼ਮ ਨਾਲ ਬਾਲਗ ਨਾਲੋਂ ਵੱਖ ਵਿਵਹਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ - Lok Sabha Session : ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਈਡੀ ਤੋਂ ਬਾਅਦ ਹੁਣ CBI ਦਾ ਸ਼ਿਕੰਜਾ, CM ਕੇਜਰੀਵਾਲ ਨੂੰ ਤਿਹਾੜ ਜੇਲ੍ਹ 'ਚੋਂ ਕੋਰਟ ਲਿਆਈ ਦਿੱਲੀ ਪੁਲਸ
NEXT STORY