ਨਵੀਂ ਦਿੱਲੀ : NEET ਪੇਪਰ ਲੀਕ ਮੁੱਦੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਵੀ ਕਰ ਲਿਆ। ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੇ ਭਵਿੱਖ ਨੂੰ ਲੈ ਕੇ ਕਈ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਸਬੰਧ ਵਿਚ ਹੁਣ ਪਾਰਟੀ ਕਿਹੜਾ ਫੈਸਲਾ ਲੈ ਸਕਦੀ ਹੈ। ਸਵਾਲ ਇਹ ਉੱਠਦਾ ਹੈ ਕਿ ਪ੍ਰਧਾਨ ਦੀ ਭੂਮਿਕਾ ਕੀ ਹੋਵੇਗੀ? ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਅਹਿਮ ਜ਼ਿੰਮੇਵਾਰੀ ਸੌਂਪ ਸਕਦੀ ਹੈ।
ਪੜ੍ਹੋ ਇਹ ਵੀ - 28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
ਦੱਸ ਦੇਈਏ ਕਿ ਅਸਤੀਫਾ ਦੇਣ ਮਗਰੋਂ ਸੋਮਵਾਰ ਨੂੰ ਜਦੋਂ ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸੰਸਦ ਭਵਨ ਕੰਪਲੈਕਸ ’ਚ ਪਹੁੰਚੇ ਤਾਂ ਭਾਜਪਾ ਤੇ ਰਾਜਗ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੁਝ ਨੇ ਪ੍ਰਧਾਨ ਨੂੰ ਪੱਗ ਬੰਨ੍ਹੀ, ਜਦੋਂ ਕਿ ਕੁਝ ਲੋਕਾਂ ਨੇ ਉਨ੍ਹਾਂ ਦਾ ਸ਼ਾਲ ਪਹਿਨਾ ਸਵਾਗਤ ਕੀਤਾ। ਅਜਿਹਾ ਸਭ ਕੁਝ ਦੇਖ ਧਰਮਿੰਦਰ ਪ੍ਰਧਾਨ ਦੇ ਚਿਹਰੇ 'ਤੇ ਖ਼ੁਸ਼ੀ ਦੀ ਲਹਿਰ ਸਾਫ਼ ਦਿਖਾਈ ਦੇ ਰਹੀ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਨਹੀਂ ਛੱਡਿਆ ਸਗੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੇ ਘਰ ਗਏ। ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਚੋਟੀ ਦੇ ਆਗੂਆਂ ਨੇ ਧਰਮਿੰਦਰ ਪ੍ਰਧਾਨ ਦੇ ਸਿੱਖਿਆ ਖੇਤਰ ਵਿੱਚ ਸੁਧਾਰਾਂ ਦਾ ਸਮਰਥਨ ਕੀਤਾ ਹੈ।
ਪੜ੍ਹੋ ਇਹ ਵੀ - ਪ੍ਰਦਰਸ਼ਨ ਪਿੱਛੋਂ CJP ਆਗੂ ਦੀਪਕੇ 'ਤੇ ਵਰ੍ਹਿਆ ਰਿਸ਼ਤਿਆਂ ਦਾ ਮੀਂਹ! ਮਾਂ ਨੇ ਦੱਸਿਆ ਕਿਹੋ ਜਿਹੀ ਚਾਹੀਦੀ ਨੂੰਹ
ਮੀਡੀਆ ਰਿਪੋਰਟਾਂ ਅਨੁਸਾਰ ਵਿਰੋਧੀ ਧਿਰ ਦੇ ਇਕ ਸੰਸਦ ਮੈਂਬਰ ਨੇ ਮਜ਼ਾਕ ਉਡਾਇਆ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੰਤਰੀ ਨੇ ਦੋਸ਼ਾਂ ਦਾ ਸਾਹਮਣਾ ਕੀਤੇ ਬਿਨਾਂ ਅਸਤੀਫਾ ਦਿੱਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਅਜਿਹਾ ਹੁੰਦਾ ਹੈ। ਧਰਮਿੰਦਰ ਪ੍ਰਧਾਨ ਨੇ ਇਸ ਸਬੰਧ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਇਕ ਸਟ੍ਰੀਟ ਫਾਈਟਰ ਹਾਂ, ਏਅਰ ਕੰਡੀਸ਼ਨਡ ਕਮਰਿਆਂ ’ਚ ਬੈਠਣ ਵਾਲਾ ਐਕਟੀਵਿਸਟ ਨਹੀਂ। ਦੱਸ ਦੇਈਏ ਕਿ ਪ੍ਰਧਾਨ ਨੇ 25 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਕਾਕਰੋਚ ਜਨਤਾ ਪਾਰਟੀ ਨੇ ਨੀਟ ਪੇਪਰ ਲੀਕ ਮਾਮਲੇ ’ਚ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਜੰਤਰ-ਮੰਤਰ ਵਿਖੇ 36 ਦਿਨਾਂ ਲਈ ਧਰਨਾ ਦਿੱਤਾ ਸੀ।
ਪੜ੍ਹੋ ਇਹ ਵੀ - ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ ਨੇਪਾਲ ਦਾ ਨਵਾਂ ਪਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
NEXT STORY