ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੁੱਧਵਾਰ ਨੂੰ ਸੋਗ ਜ਼ਾਹਰ ਕੀਤਾ। ਤ੍ਰਿਣਮੂਲ ਕਾਂਗਰਸ ਮੁਖੀ ਨੇ ਬਾਦਲ ਨੂੰ ਸਾਹਸ ਵਾਲਾ ਜਨ ਨੇਤਾ ਦੱਸਿਆ, ਜਿਨ੍ਹਾਂ ਨੇ ਪੰਜਾਬ ਦੇ ਵਿਕਾਸ 'ਚ ਅਹਿਮ ਯੋਗਦਾਨ ਦਿੱਤਾ।
ਬੈਨਰਜੀ ਨੇ ਟਵੀਟ ਕੀਤਾ,''ਪੰਜਾਬ ਦੇ ਸਾਬਕਾ ਮੁੱਖਮ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨਾਲ ਡੂੰਘਾ ਦੁਖ਼ ਪਹੁੰਚਿਆ ਹੈ। ਇਕ ਸੱਚੇ ਜਨ ਨੇਤਾ ਅਤੇ ਸਾਹਸ ਵਾਲੇ ਵਿਅਕਤੀ, ਉਨ੍ਹਾਂ ਨੇ ਆਪਣੇ ਸੂਬੇ ਦੀ ਤਰੱਕੀ 'ਚ ਬਹੁਤ ਯੋਗਦਾਨ ਦਿੱਤਾ। ਦੁਖ਼ ਦੀ ਇਸ ਘੜੀ 'ਚ ਮੇਰੀ ਹਮਦਰਦਦੀ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹੈ।'' ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਦੀ ਸ਼ਿਕਾਇਤ ਤੋਂ ਬਾਅਦ ਕਰੀਬ ਇਕ ਹਫ਼ਤੇ ਪਹਿਲਾਂ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਮੰਗਲਵਾਰ ਰਾਤ ਕਰੀਬ 8 ਵਜੇ ਆਖ਼ਰੀ ਸਾਹ ਲਿਆ। ਉਹ 95 ਸਾਲ ਦੇ ਸਨ।
ਚੌਟਾਲਾ ਪਰਿਵਾਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
NEXT STORY