ਨਵੀਂ ਦਿੱਲੀ— ਭਾਜਪਾ ਪਾਰਟੀ ਦੇ ਨੇਤਾ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ‘ਐਮਰਜੈਂਸੀ’ ਦੇ ਸਬੰਧ ਵਿਚ ਦਿੱਤੇ ਗਏ ਬਿਆਨ ਨੂੰ ਹਾਸੋ-ਹੀਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਉਸ ਸਮੇਂ ਦੀ ਸਰਕਾਰ ਨੇ ਸਾਰੇ ਸੰਗਠਨਾਂ ਨੂੰ ਕਮਜ਼ੋਰ ਕਰ ਦਿੱਤਾ ਸੀ। ਪੱਤਰਕਾਰ ਸੰਮੇਲਨ ਵਿਚ ਬੋਲਦਿਆਂ ਜਾਵਡੇਕਰ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਸਰਕਾਰ ਦਾ ਵਿਰੋਧ ਕਰਨ ਵਾਲੇ ਤਮਾਮ ਸੰਸਦ ਮੈਂਬਰਾਂ, ਵਿਧਾਇਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਲੱਗਭਗ ਸਾਰੀ ਸਿਆਸੀ ਪਾਰਟੀ ਨੂੰ ਬੈਨ ਕਰ ਦਿੱਤਾ ਗਿਆ ਸੀ। ਇੰਨਾ ਹੀ ਨਹੀਂ ਆਲੋਚਨਾ ਕਰਨ ਵਾਲੀਆਂ ਅਖ਼ਬਾਰਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਜਾਵਡੇਕਰ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਰ. ਐੱਸ. ਐੱਸ. ਨੂੰ ਸਮਝਣ ’ਚ ਕਾਫੀ ਸਮਾਂ ਲੱਗੇਗਾ। ਆਰ. ਐੱਸ. ਐੱਸ. ਦੁਨੀਆ ਵਿਚ ਦੇਸ਼ ਭਗਤੀ ਦੀ ਸਭ ਤੋਂ ਵੱਡੀ ਪਾਠਸ਼ਾਲਾ ਹੈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਮੰਨਿਆ- ਦੇਸ਼ ’ਚ ‘ਐਮਰਜੈਂਸੀ’ ਲਾਉਣਾ ਦਾਦੀ ਦੀ ਗਲਤੀ ਸੀ
ਜ਼ਿਕਰਯੋਗ ਹੈ ਕਿ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਲਾਈ ਗਈ ਐਮਰਜੈਂਸੀ ਇਕ ‘ਗਲਤੀ’ ਸੀ। ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਸਮੇਂ ਜੋ ਕੁਝ ਹੋਇਆ, ਉਹ ਗਲਤ ਸੀ ਪਰ ਇਸ ਸਮੇਂ ਜੋ ਹੋ ਰਿਹਾ ਹੈ, ਉਹ ਮੂਲ ਰੂਪ ’ਚ ਵੱਖ ਹੈ ਅਤੇ ਕਾਂਗਰਸ ਨੇ ਕਦੇ ਵੀ ਦੇਸ਼ ਦੇ ਸੰਸਥਾਨਾਂ ਨੂੰ ਆਪਣੇ ਕਬਜ਼ੇ ’ਚ ਲੈਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਗਲਤੀ ਮੰਨ ਲੈਣਾ ਸਾਹਸ ਦਾ ਕੰਮ ਹੁੰਦਾ ਹੈ। ਅੱਜ ਜੋ ਹੋ ਰਿਹਾ ਹੈ, ਉਹ ਉਸ ਤੋਂ ਵੀ ਮਾੜਾ ਹੈ। ਦਰਅਸਲ ਅਮਰੀਕਾ ਦੇ ਕਾਰਨੇਲ ਯੂਨੀਵਰਸਿਟੀ ਵਿਚ ਪ੍ਰੋਫੈਸਰ ਅਤੇ ਭਾਰਤ ਦੇ ਸਾਬਕਾ ਮੁੱਖ ਆਰਥਿਕ ਸਲਾਹਕਾਰ ਕੌਸ਼ਿਕ ਬਸੁ ਨਾਲ ਆਨਲਾਈਨ ਚਰਚਾ ’ਚ ਰਾਹੁਲ ਗਾਂਧੀ ਨੇ ਇਹ ਗੱਲ ਆਖੀ ਸੀ।
ਇਹ ਵੀ ਪੜ੍ਹੋ- ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਟਵੀਟ ਕਰ ਘੇਰੀ ਮੋਦੀ ਸਰਕਾਰ
ਇਹ ਵੀ ਪੜ੍ਹੋ- ਨਗਰ ਨਿਗਮ ਜ਼ਿਮਨੀ ਚੋਣਾਂ ’ਚ ਜਿੱਤ ਮਗਰੋਂ ਕੇਜਰੀਵਾਲ ਬੋਲੇ- ਜਨਤਾ ਨੇ ‘ਕੰਮ ਦੇ ਨਾਮ’ ’ਤੇ ਵੋਟਾਂ ਪਾਈਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦੱਸੋ
ਨਗਰ ਨਿਗਮ ਜ਼ਿਮਨੀ ਚੋਣਾਂ ’ਚ ਜਿੱਤ ਮਗਰੋਂ ਕੇਜਰੀਵਾਲ ਬੋਲੇ- ਜਨਤਾ ਨੇ ‘ਕੰਮ ਦੇ ਨਾਮ’ ’ਤੇ ਵੋਟਾਂ ਪਾਈਆਂ
NEXT STORY