ਨਵੀਂ ਦਿੱਲੀ (ਕਮਲ ਕਾਂਸਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਚਾਂਦਨੀ ਚੌਕ, ਫਤਿਹਪੁਰੀ, ਖਾਰੀ ਬਾਵਲੀ, ਲਾਹੌਰੀ ਗੇਟ, ਕੁਤੁਬ ਰੋਡ, ਤੇਲੀਵਾੜਾ, ਆਜ਼ਾਦ ਮਾਰਕੀਟ, ਪੁਲ ਬੰਗਸ, ਰੌਸ਼ਨਾਰਾ ਰੋਡ, ਘੰਟਾਘਰ, ਸਬਜ਼ੀ ਮੰਡੀ, ਗੁੜ ਮੰਡੀ, ਰਾਣਾ ਪ੍ਰਤਾਪ ਬਾਗ, ਬੇਬੇ ਨਾਨਕੀ ਚੌਕ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਨਾਨਕ ਪਿਆਉ ਸਾਹਿਬ ਪਹੁੰਚੇਗਾ।
ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਦੱਸ ਦੇਈਏ ਕਿ ਗੁਰੂ ਸਾਹਿਬ ਨੇ ਦੇਸ਼-ਵਿਦੇਸ਼ ’ਚ ਥਾਂ-ਥਾਂ ਜਾ ਕੇ ਧਾਰਮਿਕ ਵਿਖਾਵੇ ਦੀ ਪੂਜਾ ਕਰਨ ਵਾਲਿਆਂ ਨੂੰ ਸਿਰਫ਼ ਇਕ ਅਕਾਲ ਪੁਰਖ ਦਾ ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਖਾਣ ਦਾ ਉਪਦੇਸ਼ ਦਿੱਤਾ।
ਨਗਰ ਕੀਰਤਨ ਵਿਚ ਸਜੇ ਹੋਏ ਵਾਹਨਾਂ ’ਚ ਨਗਾੜਾ, ਬੈਂਡ-ਵਾਜ ਵਾਲੇ, ਨਿਹੰਗ ਸਿੰਘ ਦੀਆਂ ਫ਼ੌਜਾਂ ਜਿੱਥੇ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਉੱਥੇ ਹੀ ਝਾੜੂ ਜੱਥੇ ਸਫ਼ਾਈ ਅਤੇ ਕੀਰਤਨੀ ਜੱਥੇ ਕੀਰਤਨ ਕਰ ਰਹੇ ਸਨ। ਕਈ ਅਖ਼ਾੜਿਆਂ ਨੇ ਇਸ ਮੌਕੇ ਗਤਕੇ ਦੇ ਜੌਹਰ ਵਿਖਾਏ।
ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਸੰਗਤ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੇ ਹਨ। ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਅੱਗੇ ਵੱਧ ਰਿਹਾ ਹੈ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੇ ਪ੍ਰਿੰਟਿੰਗ ਕਾਰੋਬਾਰ ਨੂੰ ਦਿੱਤਾ ਨਵਾਂ ਜੀਵਨ
NEXT STORY