ਨੋਇਡਾ- ਸ਼ੂਟਰ ਦਾਦੀ ਦੇ ਨਾਂ ਤੋਂ ਮਸ਼ਹੂਰ ਪ੍ਰਕਾਸ਼ੀ ਤੋਮਰ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਇੱਥੋਂ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੋਸ਼ਲ ਨੈੱਟਵਰਕਿੰਗ ਸਾਈਟ 'ਐਕਸ' 'ਤੇ ਸ਼ੂਟਰ ਦਾਦੀ ਦੇ ਅਕਾਊਂਟ ਤੋਂ ਬੀਤੀ ਰਾਤ ਇਹ ਜਾਣਕਾਰੀ ਦਿੱਤੀ ਗਈ। ਪੋਸਟ ਵਿਚ ਉੱਤਰ ਪ੍ਰਦੇਸ਼ ਦੇ ਸਿਹਤ ਮੰਤਰੀ ਤੋਂ ਉਨ੍ਹਾਂ ਨੂੰ ਬਿਹਤਰ ਇਲਾਜ ਦਿਵਾਉਣ ਦੀ ਬੇਨਤੀ ਕੀਤੀ ਗਈ ਹੈ। ਤੋਮਰ ਦਾ ਇਲਾਜ ਕਰ ਰਹੇ ਮੈਟਰੋ ਹਸਪਤਾਲ ਦੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰ ਕੁਸ਼ ਓਹਰੀ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਇਹ ਵੀ ਪੜ੍ਹੋ- ਗੰਭੀਰ ਜੈਨੇਟਿਕ ਬੀਮਾਰੀ ਤੋਂ ਪੀੜਤ 18 ਮਹੀਨੇ ਦੇ ਕਣਵ ਨੂੰ ਮਿਲੇ CM ਕੇਜਰੀਵਾਲ, ਲੱਗਣਾ ਸੀ 17.5 ਕਰੋੜ ਦਾ ਟੀਕਾ
ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ 12 ਸਤੰਬਰ ਨੂੰ ਬੁਖ਼ਾਰ ਹੋਣ ਅਤੇ ਸਾਹ ਲੈਣ ਵਿਚ ਦਿੱਕਤ ਹੋਣ 'ਤੇ ਤੋਮਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਪ੍ਰਕਾਸ਼ੀ ਤੋਮਰ ਨੇ 60 ਸਾਲ ਦੀ ਉਮਰ 'ਚ ਪਿਸਤੌਲ ਫੜ੍ਹ ਲਈ ਸੀ ਅਤੇ ਦਿੱਲੀ 'ਚ ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਡਿਪਟੀ ਇੰਸਪੈਕਟਰ ਜਨਰਲ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਸੀ। ਸ਼ੂਟਰ ਦਾਦੀ ਨੂੰ ਲੈ ਕੇ 'ਸਾਂਢ ਕੀ ਆਂਖ' ਨਾਂ ਤੋਂ ਇਕ ਫ਼ਿਲਮ ਵੀ ਬਣੀ ਹੈ।
ਇਹ ਵੀ ਪੜ੍ਹੋ- ਮੁੰਬਈ 'ਚ 12 ਮੰਜ਼ਿਲਾਂ ਇਮਾਰਤ 'ਚ ਲੱਗੀ ਭਿਆਨਕ ਅੱਗ, ਸਾਹ ਘੁਟਣ ਕਾਰਨ 39 ਲੋਕ ਹਸਪਤਾਲ 'ਚ ਦਾਖ਼ਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਅਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ ਕਰ ਫਰਾਰ ਹੋਇਆ ਦੋਸ਼ੀ, ਪੁਲਸ ਵਲੋਂ ਭਾਲ ਜਾਰੀ
NEXT STORY