ਨਵੀਂ ਦਿੱਲੀ- ਅਯੁੱਧਿਆ ਦੇ ਰਾਮ ਮੰਦਰ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਯਾਨੀ ਕਿ 22 ਜਨਵਰੀ ਨੂੰ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ 'ਚ ਸਰਕਾਰੀ ਛੁੱਟੀ ਹੈ। ਕੇਂਦਰ ਸਰਕਾਰ ਵਲੋਂ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਦੇ ਕਿੰਨਾ-ਕਿੰਨਾ ਸੂਬਿਆਂ 'ਚ ਜਨਤਕ ਛੁੱਟੀ ਹੈ? ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਜਾਂ ਪੂਰੇ ਦਿਨ ਦੀ ਛੁੱਟੀ ਰਹੇਗੀ? ਕੀ ਸਰਕਾਰੀ-ਪ੍ਰਾਈਵੇਟ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ ਰਹਿਣਗੇ? ਅਜਿਹੇ ਕਈ ਸਵਾਲ ਹਰ ਕਿਸੇ ਦੇ ਮਨ ਵਿਚ ਉਠ ਰਹੇ ਹਨ। ਆਓ ਜਾਣਦੇ ਹਾਂ ਇਨ੍ਹਾਂ ਸਵਾਲਾਂ ਦੇ ਜਵਾਬ-
ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ ਅਯੁੱਧਿਆ ਧਾਮ ਲਈ ਮਿਲੇਗੀ ਹੈਲੀਕਾਪਟਰ ਸੇਵਾ, ਜਾਣੋ ਕਿਰਾਇਆ
22 ਜਨਵਰੀ ਨੂੰ ਦੇਸ਼ ਦੇ ਕਿਹੜੇ ਸੂਬਿਆਂ 'ਚ ਡਰਾਈ ਡੇ ਹੈ?
ਉੱਤਰ ਪ੍ਰਦੇਸ਼ 'ਚ 22 ਜਨਵਰੀ ਨੂੰ ਡਰਾਈ ਡੇ ਐਲਾਨਿਆ ਗਿਆ ਹੈ ਯਾਨੀ ਇਸ ਦਿਨ ਸੂਬੇ 'ਚ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਉੱਤਰ ਪ੍ਰਦੇਸ਼ ਤੋਂ ਇਲਾਵਾ ਕਈ ਸੂਬਿਆਂ 'ਚ ਇਸ ਦਿਨ ਸ਼ਰਾਬ 'ਤੇ ਪਾਬੰਦੀ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਹਰਿਆਣਾ, ਮੱਧ ਪ੍ਰਦੇਸ਼, ਉੱਤਰਾਖੰਡ, ਛੱਤੀਸਗੜ੍ਹ, ਰਾਜਸਥਾਨ ਅਤੇ ਆਸਾਮ ਸ਼ਾਮਲ ਹਨ।
ਕੀ 22 ਜਨਵਰੀ ਨੂੰ ਦਿੱਲੀ ਦੇ ਸਰਕਾਰੀ ਦਫਤਰਾਂ 'ਚ ਹੋਵੇਗੀ ਛੁੱਟੀ?
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ 'ਚ ਮੰਤਰੀ ਆਤਿਸ਼ੀ ਨੂੰ ਜਦੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਪ੍ਰਸਤਾਵ ਨਹੀਂ ਆਇਆ ਹੈ। ਜੇਕਰ ਅਜਿਹਾ ਕੁਝ ਹੁੰਦਾ ਹੈ, ਤਾਂ ਅਸੀਂ ਤੁਹਾਨੂੰ ਜ਼ਰੂਰ ਦੱਸਾਂਗੇ।
ਇਹ ਵੀ ਪੜ੍ਹੋ- ਕਰੇਨ ਦੀ ਮਦਦ ਨਾਲ ਮੰਦਰ ਦੇ ਗਰਭ ਗ੍ਰਹਿ ਤੱਕ ਲਿਆਂਦੀ ਗਈ ਰਾਮਲੱਲਾ ਦੀ ਮੂਰਤੀ, ਤੁਸੀਂ ਵੀ ਕਰੋ ਦਰਸ਼ਨ
ਕੀ ਉੱਤਰ ਪ੍ਰਦੇਸ਼ 'ਚ ਜਨਤਕ ਛੁੱਟੀ ਹੈ?
ਉੱਤਰ ਪ੍ਰਦੇਸ਼ ਸਰਕਾਰ ਨੇ ਸਭ ਤੋਂ ਪਹਿਲਾਂ 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਲਈ ਛੁੱਟੀ ਦਾ ਐਲਾਨ ਕੀਤਾ ਸੀ। ਇੱਥੇ 22 ਜਨਵਰੀ ਨੂੰ ਜਨਤਕ ਛੁੱਟੀ ਹੋਵੇਗੀ। ਸਕੂਲਾਂ-ਕਾਲਜਾਂ 'ਚ ਛੁੱਟੀ ਰਹੇਗੀ। ਬੈਂਕ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ। ਨਿੱਜੀ ਦਫ਼ਤਰ ਖੁੱਲ੍ਹੇ ਰਹਿਣਗੇ।
ਕਿਹੜੇ ਸੂਬਿਆਂ 'ਚ ਸਕੂਲ ਅਤੇ ਕਾਲਜ ਬੰਦ ਹਨ?
ਉੱਤਰ ਪ੍ਰਦੇਸ਼ ਦੇ ਸਕੂਲ ਅਤੇ ਕਾਲਜ 22 ਜਨਵਰੀ ਨੂੰ ਬੰਦ ਰਹਿਣਗੇ। ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਹਰਿਆਣਾ 'ਚ ਵੀ ਸਕੂਲ ਬੰਦ ਰਹਿਣਗੇ। ਉਥੇ ਹੀ ਗੋਆ 'ਚ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ PM ਮੋਦੀ ਵਲੋਂ ਰਾਮ ਮੰਦਰ 'ਤੇ 'ਸਮਾਰਕ ਡਾਕ ਟਿਕਟ' ਜਾਰੀ
ਕੀ ਪੂਰਾ ਦਿਨ ਬੰਦ ਰਹਿਣਗੇ ਕੇਂਦਰ ਸਰਕਾਰ ਦੇ ਦਫ਼ਤਰ?
22 ਜਨਵਰੀ ਨੂੰ ਅਯੁੱਧਿਆ 'ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਭਾਰਤ ਸਰਕਾਰ ਦੇ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ 22 ਜਨਵਰੀ, 2024 ਨੂੰ ਕੇਂਦਰੀ ਸਰਕਾਰੀ ਦਫ਼ਤਰ, ਕੇਂਦਰੀ ਅਦਾਰੇ ਅਤੇ ਕੇਂਦਰੀ ਉਦਯੋਗਿਕ ਅਦਾਰੇ ਅੱਧੇ ਦਿਨ (ਦੁਪਹਿਰ 2.30 ਵਜੇ ਤੱਕ) ਲਈ ਬੰਦ ਰਹਿਣਗੇ।
ਇਹ ਵੀ ਪੜ੍ਹੋ- ਰਾਮ ਮੰਦਰ ਦੇ ਗਰਭ ਗ੍ਰਹਿ 'ਚ ਬਿਰਾਜਮਾਨ ਹੋਏ ਰਾਮਲਲਾ
22 ਜਨਵਰੀ ਨੂੰ ਬੈਂਕ ਬੰਦ ਰਹਿਣਗੇ ਜਾਂ ਨਹੀਂ?
22 ਜਨਵਰੀ ਨੂੰ SBI, PNB, ਬੈਂਕ ਆਫ ਇੰਡੀਆ, ਕੇਨਰਾ ਬੈਂਕ, ਸੈਂਟਰਲ ਬੈਂਕ ਆਫ ਇੰਡੀਆ ਅਤੇ ਬੈਂਕ ਆਫ ਬੜੌਦਾ ਸਮੇਤ ਸਰਕਾਰੀ ਬੈਂਕਾਂ ਦੇ ਨਾਲ-ਨਾਲ ਪ੍ਰਾਈਵੇਟ ਬੈਂਕ ਵੀ ਬੰਦ ਰਹਿਣਗੇ। ਇਨ੍ਹਾਂ ਨਿੱਜੀ ਬੈਂਕਾਂ 'ਚ HDFC ਬੈਂਕ, ICICI, Axis ਅਤੇ Bandhan Bank ਸ਼ਾਮਲ ਹਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਹਰਿਆਣਾ, ਛੱਤੀਸਗੜ੍ਹ ਅਤੇ ਗੋਆ ਵਿਚ ਛੁੱਟੀ ਕਾਰਨ ਬੈਂਕ ਬੰਦ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠਾਣੇ ’ਚ ਕੈਮੀਕਲ ਫੈਕਟਰੀ ’ਚ ਧਮਾਕਾ, ਇਕ ਮੁਲਾਜ਼ਮ ਦੀ ਮੌਤ, 4 ਹੋਰ ਜ਼ਖਮੀ
NEXT STORY