ਨਵੀਂ ਦਿੱਲੀ— ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਮੌਜੂਦਾ ਸਮੇਂ ਵਿਚ ਪ੍ਰਣਬ ਮੁਖਰਜੀ ਡੂੰਘੇ ਕੋਮਾ ਵਿਚ ਚੱਲੇ ਗਏ ਹਨ। ਉਹ ਲਗਾਤਾਰ ਵੈਂਟੀਲੇਟਰ ਸਪੋਰਟ 'ਤੇ ਹਨ। ਆਰਮੀ ਰਿਸਰਚ ਐਂਡ ਰੇਫਰਲ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰ ਕੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਪਿਛਲੇ 16 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਤੇ ਦਿਮਾਗ ਦੀ ਸਰਜਰੀ ਤੋਂ ਬਾਅਦ ਗੰਭੀਰ ਹਾਲਾਤ ਵਿਚ ਹਨ।
ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਫੇਫੜਿਆਂ 'ਚ ਇਨਫੈਕਸ਼ਨ ਹੋ ਗਿਆ ਹੈ, ਜਿਸ ਦਾ ਇਲਾਜ ਲਗਾਤਾਰ ਜਾਰੀ ਹੈ। ਉੱਥੇ ਹੀ ਉਨ੍ਹਾਂ ਦੀ ਕਿਡਨੀ ਦੀ ਹਾਲਤ ਵੀ ਮੰਗਲਵਾਰ ਤੋਂ ਠੀਕ ਨਹੀਂ ਹੈ। ਉਨ੍ਹਾਂ ਦੀ ਹਾਲਤ 'ਹੀਮੋਡਾਅਨੇਮਿਕਲੀ ਸਟੇਬਲ' ਬਣੀ ਹੋਈ ਹੈ। ਇਸ ਦਾ ਮਤਲਬ ਹੈ ਕਿ ਮਰੀਜ਼ ਦਾ ਦਿਲ ਠੀਕ ਤਰੀਕੇ ਨਾਲ ਕੰਮ ਕਰ ਰਿਹਾ ਹੈ ਅਤੇ ਸਰੀਰ ਵਿਚ ਖੂਨ ਦਾ ਸੰਚਾਰ ਆਮ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਮੁਖਰਜੀ ਨੂੰ ਫੇਫੜਿਆਂ ਵਿਚ ਇਨਫੈਕਸ਼ਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ ਸੀ। ਸਪੈਸ਼ਲਿਸਟ ਡਾਕਟਰਾਂ ਦੀ ਇਕ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਪ੍ਰਣਬ ਮੁਖਰਜੀ ਨੂੰ 10 ਅਗਸਤ 2020 ਦੀ ਦੁਪਹਿਰ ਨੂੰ ਦਿਮਾਗ ਵਿਚ ਖੂਨ ਦੇ ਥੱਕੇ ਜੰਮ ਕਾਰਨ ਸਰਜਰੀ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਦੋਂ ਉਨ੍ਹਾਂ ਦਾ ਕੋਵਿਡ-19 ਟੈਸਟ ਵੀ ਪਾਜ਼ੇਟਿਵ ਆਇਆ ਸੀ। ਉਸ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨਹੀਂ ਹੋਇਆ ਹੈ।
ਸੁਪਰੀਮ ਕੋਰਟ ਦੇ ਸਾਬਕਾ ਜੱਜ ਏ.ਆਰ. ਲਕਸ਼ਮਣ ਦਾ ਦਿਹਾਂਤ
NEXT STORY