ਪਟਨਾ, (ਏਜੰਸੀ)- ਜਨ ਸੁਰਾਜ ਪਾਰਟੀ ਨੇ ਬਿਹਾਰ ਦੇ ਬਾਂਕੀਪੁਰ ਵਿਧਾਨ ਸਭਾ ਹਲਕੇ ’ਚ ਹੋਣ ਵਾਲੀ ਉਪ ਚੋਣ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਮਨੋਜ ਭਾਰਤੀ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਤਵਾਰ ਇਸ ਸਬੰਧੀ ਐਲਾਨ ਕੀਤਾ। ਬਾਂਕੀਪੁਰ ਵਿਧਾਨ ਸਭਾ ਸੀਟ ਲਈ ਉਪ ਚੋਣ 30 ਜੁਲਾਈ ਨੂੰ ਹੋਵੇਗੀ ਤੇ ਵੋਟਾਂ ਦੀ ਗਿਣਤੀ 3 ਅਗਸਤ ਨੂੰ ਹੋਵੇਗੀ।
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 13 ਜੁਲਾਈ ਹੈ। ਜਨਤਾ ਜਨਸ਼ਕਤੀ ਦਲ ਦੇ ਮੁਖੀ ਤੇਜ ਪ੍ਰਤਾਪ ਯਾਦਵ ਪਹਿਲਾਂ ਹੀ ਸਮਾਜ ਸੇਵੀ ਮਾਨਵੀ ਨੂੰ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਚੁੱਕੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਰਾਜ ਸਭਾ ਲਈ ਚੁਣੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਬਾਂਕੀਪੁਰ ਵਿਧਾਨ ਸਭਾ ਹਲਕਾ ਭਾਜਪਾ ਦਾ ਗੜ੍ਹ ਹੈ, ਪਰ ਪਾਰਟੀ ਨੇ ਅਜੇ ਤੱਕ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਸਿਰਫ ਹਿੰਦੂਆਂ ਦਾ ਨਹੀਂ, ਸਾਰੇ ਭਾਰਤੀਆਂ ਦਾ ਦੇਸ਼ : ਨਿਤਿਨ ਗਡਕਰੀ
NEXT STORY