ਨਵੀਂ ਦਿੱਲੀ : ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇਸ਼ ਦੀ ਪ੍ਰਮੁੱਖ ਵਿਰੋਧੀ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ ਅਤੇ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਇਸ ਬਾਰੇ ਉਹ ਕਾਂਗਰਸ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਦੀ ਨਾਲ ਚਰਚਾ ਕਰ ਚੁੱਕੇ ਹਨ। ਸੂਤਰਾਂ ਮੁਤਾਬਕ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਲਈ ਕਾਂਗਰਸ 'ਚ ਇਕ ਵੱਖਰਾ ਵਿਭਾਗ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀ ਉਦਯੋਗਿਕ ਸਬਸਿਡੀ ਕੀਤੀ ਖ਼ਤਮ
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਇਸ ਵਿਭਾਗ ਦਾ ਨਾਂ 'ਚੋਣ ਰਣਨੀਤੀ ਵਿਭਾਗ' ਹੋਵੇਗਾ, ਜਿਸ ਦੇ ਪ੍ਰਭਾਰੀ ਪ੍ਰਸ਼ਾਂਤ ਕਿਸ਼ੋਰ ਹੋਣਗੇ। ਹਾਲਾਂਕਿ ਇਸ ਦੀ ਅਧਿਕਾਰਿਤ ਪੁਸ਼ਟੀ ਨਾ ਤਾਂ ਪ੍ਰਸ਼ਾਂਤ ਕਿਸ਼ੋਰ ਵੱਲੋਂ ਹੋਈ ਹੈ ਅਤੇ ਨਾ ਹੀ ਗਾਂਧੀ ਪਰਿਵਾਰ ਵੱਲੋਂ ਕੀਤੀ ਗਈ ਹੈ। ਜੇਕਰ ਇਹ ਅਟਕਲਾਂ ਸਹੀ ਸਾਬਿਤ ਹੋਈਆਂ ਤਾਂ 2024 'ਚ ਪ੍ਰਧਾਨ ਮੰਤਰੀ ਮੋਦੀ ਨੂੰ ਟੱਕਰ ਦੇਣ ਲਈ ਪ੍ਰਸ਼ਾਂਤ ਕਿਸ਼ੋਰ ਦੀ ਅਹਿਮ ਭੂਮਿਕਾ ਹੋ ਸਕਦੀ ਹੈ।
ਇਹ ਵੀ ਪੜ੍ਹੋ : 'ਕੈਪਟਨ' ਦੇ ਹੱਥ ’ਚ ਰਹੇਗੀ ਸਰਕਾਰ ਦੀ ਕਮਾਨ, 'ਸਿੱਧੂ' ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਕਪਤਾਨ
ਮੰਗਲਵਾਰ ਨੂੰ ਗਾਂਧੀ ਪਰਿਵਾਰ ਨਾਲ ਚੱਲੀ ਕਰੀਬ ਇਕ ਘੰਟੇ ਦੀ ਬੈਠਕ 'ਚ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂੰਗੋਪਾਲ ਅਤੇ ਕਾਂਗਰਸ ਦੇ ਪੰਜਾਬ ਪ੍ਰਭਾਰੀ ਹਰੀਸ਼ ਰਾਵਤ ਵੀ ਮੌਜੂਦ ਸਨ। ਇਸ ਮੁਲਾਕਾਤ ਬਾਰੇ ਕਾਂਗਰਸ ਵੱਲੋਂ ਅਧਿਕਾਰਤ ਤੌਰ 'ਤੇ ਕੁੱਝ ਨਹੀਂ ਕਿਹਾ ਗਿਆ ਹੈ ਪਰ ਹਰੀਸ਼ ਰਾਵਤ ਨੇ ਇੰਨਾ ਜ਼ਰੂਰ ਕਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਦੇ 'ਤੇ ਗੱਲਬਾਤ ਕਰਨ ਲਈ ਨਹੀਂ ਆਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ 'ਚ ਆਧੁਨਿਕ ਸਹੂਲਤਾਂ ਵਾਲੇ ਸਕੂਲ ਦੀ ਸਥਾਪਨਾ ਕੀਤੀ
NEXT STORY