ਮੰਡੀ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਹਨ। ਉਨ੍ਹਾਂ ਅੱਜ ਯਾਨੀ ਕਿ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਖੇ "ਪਰਿਵਰਤਨ ਪ੍ਰਤੀਗਿਆ ਰੈਲੀ" ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਮਰਥਨ ਦੱਸ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ’ਚ ਇਸ ਵਾਰ ਕਾਂਗਰਸ ਦੀ ਜਿੱਤ ਯਕੀਨੀ ਹੈ । ਛੇਤੀ ਹੀ ਹਿਮਾਚਲ ਵਿਚ ਕਾਂਗਰਸ ਦੀ ਸਰਕਾਰ ਬਣੇਗੀ।

ਜ਼ਿਕਰਯੋਗ ਹੈ ਕਿ ਹਿਮਾਚਲ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਲਈ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ’ਤੇ ਹੈ। ਇਸ ਨੂੰ ਵੇਖਦੇ ਹੋਏ ਪ੍ਰਤਾਪ ਬਾਜਵਾ ਹਿਮਾਚਲ ’ਚ ਚੋਣ ਪ੍ਰਚਾਰ ’ਚ ਹਿੱਸਾ ਲੈਣ ਲਈ ਪਹੁੰਚੇ ਹਨ। ਕਾਂਗਰਸ ਤੋਂ ਇਲਾਵਾ ਭਾਜਪਾ ਅਤੇ ਆਮ ਆਦਮੀ ਪਾਰਟੀ ਵੀ ਚੋਣ ਪ੍ਰਚਾਰ ਕਰ ਰਹੀਆਂ ਹਨ। ਸਿਆਸੀ ਪਾਰਟੀਆਂ ਹਿਮਾਚਲ ’ਚ ਜਿੱਤ ਯਕੀਨੀ ਕਰਨ ਲਈ ਪੂਰੀ ਵਾਹ ਲਾ ਰਹੀਆਂ ਹਨ।

ਦੱਸਣਯੋਗ ਹੈ ਕਿ ਪ੍ਰਤਾਪ ਬਾਜਵਾ ਬੀਤੇ ਦਿਨ ਹਿਮਾਚਲ ਪ੍ਰਦੇਸ਼ ਫੇਰੀ ’ਤੇ ਪਹੁੰਚੇ। ਉਨ੍ਹਾਂ ਨਾਲ ਕਾਂਗਰਸ ਆਗੂ ਅਲਕਾ ਲਾਂਬਾ ਵੀ ਹਿਮਾਚਲ ਆਏ ਹਨ। ਬਾਜਵਾ ਹੈਲੀਕਾਪਟਰ ’ਚ ਸਵਾਰ ਹੋ ਕੇ ਹਿਮਾਚਲ ਪਹੁੰਚੇ ਸਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਨਿਸ਼ਾਨੇ ’ਤੇ ਲਿਆ।

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਦੀ ਮੰਗ, ਹਾਈਕੋਰਟ 'ਚ ਪਾਈ ਗਈ ਪਟੀਸ਼ਨ
NEXT STORY