ਪ੍ਰਯਾਗਰਾਜ (ਵਾਰਤਾ)- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਵੀਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਇਕ ਬੱਚੇ ਅਤੇ 4 ਔਰਤਾਂ ਦੀ ਦਰਦਨਾਕ ਮੌਤ ਹੋ ਗਈ। ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਇਲਾਜ ਲਈ ਤੁਰੰਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਅਨੁਸਾਰ ਇਹ ਘਟਨਾ ਪ੍ਰਯਾਗਰਾਜ 'ਚ ਵਾਰਾਣਸੀ ਰੋਡ 'ਤੇ ਹੰਡਿਆ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਇਕ ਟਵੇਰਾ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ 'ਚ 4 ਔਰਤਾਂ ਅਤੇ 1 ਬੱਚੇ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਹੰਡਿਆ ਥਾਣੇ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਕਾਰ ਸਵਾਰ ਸਾਰੇ ਲੋਕ ਪਿੰਡ ਸਰਾਏ ਲਾਲ ਸ਼ਿਵਗੜ੍ਹ ਥਾਣਾ ਸੋਰਾਂਵ ਜ਼ਿਲ੍ਹਾ ਪ੍ਰਯਾਗਰਾਜ ਤੋਂ ਵਿੰਧਿਆਚਲ ਦਰਸ਼ਨ ਕਰਨ ਜਾ ਰਹੇ ਸਨ। ਮ੍ਰਿਤਕਾਂ 'ਚ ਰੇਖਾ ਪਤਨੀ ਸੰਜੇ ਅਗਨੀਹਰਿ, ਰੇਖਾ ਪਤਨੀ ਉਮੇਸ਼, ਕ੍ਰਿਸ਼ਨਾ ਦੇਵੀ ਪਤਨੀ ਸਵ. ਸ਼ਾਮਲਾਲ, ਕਵਿਤਾ ਪਤਨੀ ਸਵ. ਦਿਨੇਸ਼ ਅਤੇ ਕੁਮਾਰੀ ਓਜਸ ਉਮਰ 1 ਸਾਲ ਸਾਮਲ ਹਨ। ਮੁੱਖ ਮੰਤਰੀ ਯੋਗੀ ਨੇ ਇਸ ਸੜਕ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁਖ਼ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਸੋਗ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਚੰਗੇ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਵੀ ਕਾਮਨਾ ਕੀਤੀ ਹੈ।
ਨਰਿੰਦਰ ਮੋਦੀ ਭਗਵਾਨ ਦੇ ਅਵਤਾਰ, ਜਦੋਂ ਤੱਕ ਚਾਹੁਣ ਪ੍ਰਧਾਨ ਮੰਤਰੀ ਬਣੇ ਰਹਿ ਸਕਦੇ ਹਨ : ਗੁਲਾਬ ਦੇਵੀ
NEXT STORY