ਜੈਤੋ (ਰਘੂਨਦੰਨ ਪਰਾਸ਼ਰ) - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਵਫ਼ਦ ਨੇ ਸੱਚਖੰਡ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਕਿਸਾਨ ਆਗੂਆਂ ਦੇ ਵਫ਼ਦ ਵਲੋਂ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ (ਕਾਰ ਸੇਵਾ ਤਖ਼ਤ ਸ਼੍ਰੀ ਹਜ਼ੂਰ ਸਾਹਿਬ) ਵਲੋਂ ਕਿਸਾਨ ਅੰਦੋਲਨ ’ਚ ਨਿਭਾਈ ਗਈ ਲੰਗਰ ਦੀ ਸੇਵਾ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ। ਜਿਸ ਉਪੰਰਤ ਬਾਬਾ ਨਰਿੰਦਰ ਸਿੰਘ ਵੱਲੋ ਸਮੂਹ ਕਿਸਾਨ ਆਗੂਆਂ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਮਨੋਬਲ ਵਧਾਇਆ।
ਇਹ ਵੀ ਪੜ੍ਹੋ- ਲਾਡੋਵਾਲ ਟੋਲ ਪਲਾਜ਼ਾ 'ਤੇ 13ਵੇਂ ਦਿਨ ਵੀ ਧਰਨਾ ਜਾਰੀ, ਕਿਸਾਨ ਜਥੇਬੰਦੀ ਨੇ ਜਿੰਦੇ ਲਾਉਣ ਦੀ ਸ਼ੁਰੂ ਕੀਤੀ ਤਿਆਰੀ
ਅੱਗੇ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਡੱਲੇਵਾਲ ਅਤੇ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਐੱਸ.ਕੇ.ਐੱਮ. (ਗੈਰ-ਸਿਆਸੀ) ਵਲੋਂ ਮਹਾਰਾਸ਼ਟਰ ਦੇ ਬਾਬਾ ਦੀਪ ਸਿੰਘ ਨਗਰ, ਨਾਗਪੁਰ ਵਿਖੇ ਕਿਸਾਨਾਂ ਨੂੰ ਲਾਮਬੰਦ ਕਰਨ ਅਤੇ ਕਿਸਾਨ ਅੰਦੋਲਨ 2 ਵਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਵੱਡੇ ਪੱਧਰ ਉੱਪਰ ਮਹਾਰਾਸ਼ਟਰ ਵਿਚ ਲਾਗੂ ਕਰਨ ਲਈ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਪੰਜਾਬ ਤੋਂ ਜਗਜੀਤ ਸਿੰਘ ਡੱਲੇਵਾਲ, ਸੁਖਜੀਤ ਸਿੰਘ, ਹਰਿਆਣਾ ਤੋਂ ਅਭਿਮਨਿਊ ਕੋਹਾੜ, ਲਖਵਿੰਦਰ ਸਿੰਘ ਔਲਖ, ਜ਼ਫ਼ਰ ਖਾਨ, ਡਾ. ਜਸਬੀਰ ਸਿੰਘ, ਹਰਵਿੰਦਰ ਸਿੰਘ, ਧਰਮਬੀਰ ਸਿੰਘ, ਗੁਰਬੀਰ ਸਿੰਘ, ਬੂਟਾ ਸਿੰਘ, ਪ੍ਰਭਜੀਤ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ, ਸੁਖਰਾਜ ਸਿੰਘ ਆਦਿ ਹਾਜ਼ਰ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ।
ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਹੋ ਕੇ ਸ਼ਰੇਆਮ ਲਲਕਾਰੇ ਮਾਰਨ ਵਾਲੇ ਨੌਜਵਾਨਾਂ ਖਿਲਾਫ ਪਰਚਾ ਦਰਜ
ਇਸ ਮੌਕੇ ਆਪਣੇ ਸੰਬੋਧਨ ਵਿੱਚ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨਾਗਪੁਰ ਦੇ ਕਿਸਾਨਾਂ ਨੇ ਪਿਛਲੇ ਅੰਦੋਲਨ ਵਿਚ ਵੀ ਮੋਰਚੇ ਵੱਲੋਂ ਦਿੱਤੇ ਹਰ ਪ੍ਰੋਗਰਾਮ ਨੂੰ ਲਾਗੂ ਕੀਤਾ ਹੈ, ਜਿਸ ਦੌਰਾਨ ਸਰਕਾਰ ਵਲੋਂ ਜਬਰ ਕਰਦੇ ਹੋਏ ਕਈ ਕਿਸਾਨਾਂ ਉੱਪਰ ਕੇਸ ਦਰਜ ਅਤੇ ਸਰਕਾਰੀ ਜਬਰ ਦੇ ਅੱਗੇ ਨਾ ਝੁਕਦੇ ਹੋਏ ਕਿਸਾਨਾਂ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਜਾਰੀ ਰੱਖਿਆ ਗਿਆ ਸੀ।
ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਐੱਸ.ਕੇ.ਐੱਮ.(ਗੈਰ-ਸਿਆਸੀ) ਆਪਣੇ ਆਉਣ ਵਾਲੇ ਪ੍ਰੋਗਰਾਮਾਂ ਤਹਿਤ ਮਹਾਰਾਸ਼ਟਰ ਵਿੱਚ ਵੀ ਇਕ ਵੱਡੀ ਕਿਸਾਨ ਰੈਲੀ ਕਰੇਗਾ। ਇਸ ਮੌਕੇ ਨਾਗਪੁਰ (ਮਹਾਰਾਸ਼ਟਰ) ਦੇ ਕਿਸਾਨ ਆਗੂ ਗੁਰਵਿੰਦਰ ਸਿੰਘ ਢਿੱਲੋਂ ਵੱਲੋਂ ਐੱਸ.ਕੇ.ਐੱਮ ਗੈਰ-ਸਿਆਸੀ ਦੇ ਸਾਰੇ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਕਿ ਉਹ ਚੱਲ ਰਹੇ ਕਿਸਾਨ ਅੰਦੋਲਨ-2 ਵਿਚ ਮਹਾਰਾਸ਼ਟਰ ਦੇ ਕਿਸਾਨਾਂ ਨੂੰ ਵੀ ਲਾਮਬੰਦ ਕਰਨਗੇ ਅਤੇ ਐੱਸ.ਕੇ.ਐੱਮ. ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਤੇ ਗਏ ਸਾਰੇ ਪ੍ਰੋਗਰਾਮਾਂ ਨੂੰ ਮਹਾਰਾਸ਼ਟਰ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਸ਼ਰਾਬ ਤਸਕਰਾਂ ਨੂੰ ਹੋਵੇਗੀ ਉਮਰਕੈਦ, ਸਰਕਾਰ ਨੇ ਸੋਧ ਦਿੱਤਾ ਕਾਨੂੰਨ
NEXT STORY