ਨਵੀਂ ਦਿੱਲੀ– ਰਾਜਧਾਨੀ ਦਿੱਲੀ ਤੋਂ ਦੇਸ਼ ਦੀਆਂ ਸਿਹਤ ਸਹੂਲਤਾਂ ਦੀ ਪੋਲ ਖੋਲ੍ਹਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਦਿੱਲੀ ਦੇ ਪੋਰਸ਼ ਇਲਾਕੇ ਕਨੋਟ ਪਲੇਸ ’ਚ ਪੈਂਦੇ ਲੇਡੀ ਹਾਰਡਿੰਗ ਹਸਪਤਾਲ ਅਤੇ ਮੈਡੀਕਲ ਕਾਲਜ ਦੀ ਵੱਡੀ ਲਾਪਰਵਾਹੀ ਕਾਰਨ ਇਕ ਗਰਭਵਤੀ ਜਨਾਨੀ ਨੇ ਹਸਪਤਾਲ ਦੇ ਗੇਟ ਦੇ ਬਾਹਰ ਸੜਕ ’ਤੇ ਹੀ ਬੱਚੇ ਨੂੰ ਜਨਮ ਦੇ ਦਿੱਤਾ ਜਿਸ ਤੋਂ ਬਾਅਦ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ ਵਿਚ ਸਾਫ਼ ਵੇਖਿਆ ਜਾ ਰਿਹਾ ਹੈ ਕਿ ਕਿਵੇਂ ਗਰਭਵਤੀ ਜਨਾਨੀ ਦੇ ਪਰਿਵਾਰ ਵਾਲੇ ਰੋਂਦੇ-ਕੁਰਲਾਉਂਦੇ ਹੋਏ ਹਸਪਤਾਲ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ ਲਗਾ ਰਹੇ ਹਨ ਪਰ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ।
ਇਹ ਵੀ ਪੜ੍ਹੋ– ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੇ ਬਿਨਾਂ ਵਿਆਹ ’ਚ ਬੁਲਾ ਸਕਦੇ ਹੋ ਹਜ਼ਾਰਾਂ ਲੋਕ, ਜਾਣੋ ਕਿਵੇਂ
ਇਹ ਵੀ ਪੜ੍ਹੋ– ਬ੍ਰਹਮਦੇਵ ਮੰਡਲ ਨੂੰ 12 ਵਾਰ ਕੋਰੋਨਾ ਵੈਕਸੀਨ ਲਗਵਾਉਣੀ ਪਈ ਮਹਿੰਗੀ, ਫਸਿਆ ਮੁਸੀਬਤ 'ਚ
ਦੱਸਿਆ ਜਾ ਰਿਹਾ ਹੈ ਇਕ ਗਰਭਵਤੀ ਜਨਾਨੀ ਦੀ ਡਿਲਿਵਰੀ ਲਈ ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਉਸਨੂੰ ਹਸਪਤਾਲ ’ਚ ਇਸ ਲਈ ਦਾਖਲ ਨਹੀਂ ਕੀਤਾ ਗਿਆ ਕਿਉਂਕਿ ਉਨ੍ਹਾਂ ਕੋਲ ਕੋਈ ਆਈ.ਡੀ. ਪਰੂਫ ਨਹੀਂ ਸੀ। ਇਸਦੇ ਚਲਦੇ ਉਕਤ ਜਨਾਨੀ ਨੇ ਜਣੇਪਾ ਪੀੜਾ ਨਾਲ ਤੜਫਦੇ ਹੋਏ ਹਸਪਤਾਲ ਦੇ ਗੇਟ ਦੇ ਬਾਹਰ ਹੀ ਇਕ ਬੱਚੇ ਨੂੰ ਜਨਮ ਦੇ ਦਿੱਤਾ। ਇੰਨਾ ਕੁਝ ਹੋਣ ਦੇ ਬਾਵਜੂਦ ਵੀ ਹਸਪਤਾਲ ਦੇ ਸਟਾਫ ਦਾ ਕੋਈ ਵੀ ਕਰਮਚਾਰੀ ਉਸ ਜਨਾਨੀ ਨੂੰ ਵੇਖਣ ਤਕ ਨਹੀਂ ਆਇਆ।
ਇਹ ਵੀ ਪੜ੍ਹੋ– ਇਸ ਸਾਲ ਇਨ੍ਹਾਂ ਫੋਨਾਂ ’ਚ ਬੰਦ ਹੋ ਜਾਵੇਗਾ WhatsApp, ਇਥੇ ਵੇਖੋ ਪੂਰੀ ਲਿਸਟ
UP 'ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਮੰਤਰੀ ਦਾਰਾ ਸਿੰਘ ਚੌਹਾਨ ਨੇ ਦਿੱਤਾ ਅਸਤੀਫ਼ਾ
NEXT STORY