ਭੋਪਾਲ—ਸਾੜੀ ਦਾ ਪਰਦਾ ਬਣਾਇਆ ਗਿਆ, ਖੇਤ 'ਚ ਗਰਭਵਤੀ ਮਹਿਲਾ ਦੀ ਡਿਲਵਰੀ ਕਰਵਾ ਦਿੱਤਾ ਗਈ ਕਿਉਂਕਿ ਡਾਕਟਰ ਬੇਰਹਿਮ ਹੋ ਚੁੱਕੇ ਸਨ। ਉਨ੍ਹਾਂ ਨੇ ਗਰਭਵਤੀ ਮਹਿਲਾ ਦੇ ਬੱਚੇ ਨੂੰ ਜਨਮ ਤੋਂ ਪਹਿਲਾਂ ਹੀ ਮਰਿਆ ਹੋਇਆ ਦੱਸ ਦਿੱਤਾ। ਬੱਸ ਇਹ ਹੀ ਨਹੀਂ ਡਾਕਟਰਾਂ ਨੇ ਮਹਿਲਾ ਨੂੰ ਹਸਪਤਾਲ ਤੋਂ ਬਾਹਰ ਕੱਢ ਦਿੱਤਾ।
ਮੱਧ ਪ੍ਰਦੇਸ਼ ਦੇ ਡਿੰਡੋਰੀ 'ਚ ਇਕ ਗਰਭਵਤੀ ਮਹਿਲਾ ਦੀ ਡਿਲਵਰੀ ਖੇਤ 'ਚ ਹੋਰ ਮਹਿਲਾਵਾਂ ਦੀ ਮਦਦ ਤੋਂ ਕਰਵਾਈ ਗਈ। ਦਰਅਸਲ ਡਾਕਟਰਾਂ ਨੇ ਕਥਿਤ ਤੌਰ 'ਤੇ ਬੱਚੇ ਨੂੰ ਜਨਮ ਤੋਂ ਪਹਿਲਾਂ ਹੀ ਮ੍ਰਿਤਕ ਐਲਾਨ ਕਰ ਦਿੱਤਾ ਸੀ ਅਤੇ ਮਹਿਲਾ ਨੂੰ ਹਸਪਤਾਲ ਤੋਂ ਬਾਹਰ ਕੱਢ ਦਿੱਤਾ ਸੀ।ਇਸ ਮਾਮਲੇ 'ਚ ਮੁੱਖ ਮੈਡੀਕਲ ਅਫਸਰ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਮੁਅਤੱਲ ਕੀਤਾ ਜਾ ਸਕਦਾ ਹੈ ਜਾਂ ਤਾਂ ਉਨ੍ਹਾਂ ਦੀ ਤਨਖਾਹ ਕੱਟ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਸਕਦੀ ਹੈ।
ਭਾਰੀ ਬਰਫ਼ਬਾਰੀ ਤੋਂ ਬਾਅਦ ਲਾਪਤਾ 3 ਫੌਜੀਆਂ ਦੀਆਂ ਲਾਸ਼ਾਂ ਬਰਾਮਦ
NEXT STORY