ਜੰਮੂ (ਵਾਰਤਾ)— ਦੱਖਣੀ ਕਸ਼ਮੀਰ ਦੇ ਹਿਮਾਲਿਆ ਸਥਿਤ ਪਵਿੱਤਰ ਅਮਰਨਾਥ ਗੁਫਾ ਦੀ ਸਾਲਾਨਾ ਤੀਰਥ ਯਾਤਰਾ ਲਈ ਜੰਮੂ ਸਥਿਤ ਯਾਤਰੀ ਨਿਵਾਸ 'ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਮਰਨਾਥ ਯਾਤਰਾ ਦੇ ਸ਼ੁਰੂ ਹੋਣ ਦੀ ਤਾਰੀਖ਼ 'ਤੇ ਸਥਿਤੀ ਅਜੇ ਸਪੱਸ਼ਟ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤੀਰਥ ਯਾਤਰਾ 21 ਜੁਲਾਈ ਤੋਂ 3 ਅਗਸਤ ਤੱਕ ਚੱਲੇਗੀ। ਪਹਿਲਾਂ ਇਹ ਯਾਤਰਾ 23 ਜੂਨ ਤੋਂ ਸ਼ੁਰੂ ਹੋਣੀ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਇਸ ਤੀਰਥ ਯਾਤਰਾ ਨੂੰ ਦੇਰ ਨਾਲ ਸ਼ੁਰੂ ਹੋਵੇਗੀ। ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸਾਰੇ ਨਿਯਮਾਂ ਦਾ ਪਾਲਣ ਕਰਦੇ ਹੋਏ ਯਾਤਰਾ ਦੇ ਸੁਚਾਰੂ ਸੰਚਾਲਣ ਲਈ ਸਾਰੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਤੀਰਥ ਯਾਤਰਾ ਦੇ ਮੱਦੇਨਜ਼ਰ ਯਾਤਰੀ ਨਿਵਾਸ 'ਚ ਤਿਆਰੀਆਂ ਜ਼ੋਰਾਂ 'ਤੇ ਹਨ ਅਤੇ ਹਰ ਤਰ੍ਹਾਂ ਦੀਆਂ ਵਿਵਸਥਾਵਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਉੱਪ ਰਾਜਪਾਲ ਮੁਰਮੂ ਨੇ ਅਮਰਨਾਥ ਗੁਫ਼ਾ 'ਚ ਬਾਬਾ ਬਰਫ਼ਾਨੀ ਦੇ ਦਰਸ਼ਨ ਕੀਤੇ
ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਸਿਰਫ 500 ਯਾਤਰੀਆਂ ਨੂੰ ਜੰੰਮੂ ਤੋਂ ਸ਼੍ਰੀਨਗਰ ਸੜਕ ਮਾਰਗ ਜ਼ਰੀਏ ਤੀਰਥ ਯਾਤਰਾ ਦੀ ਆਗਿਆ ਦਿੱਤੀ ਜਾਵੇਗੀ। ਤੀਰਥ ਯਾਤਰਾ ਲਈ ਜੰਮੂ-ਕਸ਼ਮੀਰ ਪਹੁੰਚਣ ਵਾਲੇ ਸਾਰੇ ਯਾਤਰੀਆਂ ਨੂੰ ਲਖਨਪੁਰ 'ਚ ਕੁਆਰੰਟੀਨ ਕੀਤਾ ਜਾਵੇਗਾ ਅਤੇ ਉਨ੍ਹਾਂ ਸਾਰਿਆਂ ਦੀ ਕੋਰੋਨਾ ਵਾਇਰਸ ਦੀ ਜਾਂਚ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਯਾਤਰਾ ਕਰਨ ਦੀ ਆਗਿਆ ਦਿੱਤੀ ਜਾਵੇਗੀ।
ਉੱਤਰ ਪ੍ਰਦੇਸ਼ 'ਚ ਦਲਿਤਾਂ ਤੇ ਜਨਾਨੀਆਂ ਵਿਰੁੱਧ ਅਪਰਾਧ ਵਧੇ : ਪ੍ਰਿਯੰਕਾ ਗਾਂਧੀ
NEXT STORY