ਨੈਸ਼ਨਲ ਡੈਸਕ - ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੈਬਨਿਟ ਦੀ ਬੈਠਕ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਪੀਐਮ ਮੋਦੀ ਨੇ ਆਪਣੇ ਕੈਬਨਿਟ ਮੰਤਰੀਆਂ ਨੂੰ ਨਵੀਂ ਸਰਕਾਰ ਲਈ ਪਹਿਲੇ 100 ਦਿਨਾਂ ਅਤੇ ਅਗਲੇ 5 ਸਾਲਾਂ ਲਈ ਰੋਡਮੈਪ ਤਿਆਰ ਕਰਨ ਲਈ ਕਿਹਾ।
ਇਹ ਵੀ ਪੜ੍ਹੋ - ਅੰਮ੍ਰਿਤਸਰ ਵਾਸੀਆਂ ਨੂੰ ਜਲਦ ਮਿਲੇਗੀ ਖੁਸ਼ਖਬਰੀ, ਖੋਲ੍ਹਿਆ ਜਾਵੇਗਾ ਅਮਰੀਕਨ ਕੌਂਸਲੇਟ
ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਐਤਵਾਰ ਸਵੇਰੇ ਕੈਬਨਿਟ ਬੈਠਕ 'ਚ ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਆਪਣੇ-ਆਪਣੇ ਮੰਤਰਾਲਿਆਂ ਦੇ ਸਕੱਤਰਾਂ ਅਤੇ ਹੋਰ ਅਧਿਕਾਰੀਆਂ ਨਾਲ ਮਿਲਣ ਅਤੇ ਚਰਚਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਦੇ ਪਹਿਲੇ 100 ਦਿਨਾਂ ਅਤੇ ਅਗਲੇ 5 ਸਾਲਾਂ ਦੇ ਏਜੰਡੇ ਨੂੰ ਕਿਵੇਂ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ, ਇਸ ਲਈ ਰੋਡਮੈਪ ਤਿਆਰ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਸ਼ੱਕੀ ਹਾਲਾਤਾਂ 'ਚ 75 ਸਾਲਾ ਲੇਖਕ ਦੀ ਮੌਤ, ਬੰਦ ਕਮਰੇ 'ਚੋਂ ਲਾਸ਼ ਬਰਾਮਦ
ਮੰਤਰੀ ਮੰਡਲ ਨੇ ਚੋਣ ਕਮਿਸ਼ਨ ਦੀ ਸਿਫ਼ਾਰਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਕੇ 7 ਗੇੜਾਂ ਵਾਲੀਆਂ ਸੰਸਦੀ ਚੋਣਾਂ ਦੀਆਂ ਤਰੀਕਾਂ ਨੂੰ ਅਧਿਸੂਚਿਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਪ੍ਰੋਗਰਾਮ ਦੇ ਐਲਾਨ ਤੋਂ ਇਕ ਦਿਨ ਬਾਅਦ ਹੋਈ। ਤੁਹਾਨੂੰ ਦੱਸ ਦਈਏ ਕਿ 19 ਅਪ੍ਰੈਲ ਨੂੰ 102 ਸੀਟਾਂ 'ਤੇ ਪਹਿਲੇ ਪੜਾਅ ਦੀ ਵੋਟਿੰਗ ਲਈ ਪਹਿਲਾ ਨੋਟੀਫਿਕੇਸ਼ਨ 20 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਇੱਕ ਖਾਸ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਨੋਟੀਫਿਕੇਸ਼ਨ ਦੇ ਜਾਰੀ ਹੋਣ ਨਾਲ ਸ਼ੁਰੂ ਹੁੰਦੀ ਹੈ।
ਇਹ ਵੀ ਪੜ੍ਹੋ - ਭਾਰਤੀ YouTuber ਦੇ ਪਿਆਰ 'ਚ ਪਈ ਈਰਾਨੀ ਕੁੜੀ, ਮੁਰਾਦਾਬਾਦ 'ਚ ਕੀਤੀ ਮੰਗਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤੀ YouTuber ਦੇ ਪਿਆਰ 'ਚ ਪਈ ਈਰਾਨੀ ਕੁੜੀ, ਮੁਰਾਦਾਬਾਦ 'ਚ ਕੀਤੀ ਮੰਗਣੀ
NEXT STORY