ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕਰਦੇ ਹੋਏ ਆਸਾਮ ਦੇ ਕਾਮਾਖਿਆ ਅਤੇ ਪੱਛਮੀ ਬੰਗਾਲ ਦੇ ਹਾਵੜਾ ਵਿਚਾਲੇ ਹਾਲ ਹੀ 'ਚ ਸ਼ੁਰੂ ਕੀਤੀ ਗਈ ਵੰਦੇ ਭਾਰਤ ਸਲੀਪਰ ਟਰੇਨ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਭਾਰਤੀ ਰੇਲ ਦੀ ਇਕ ਮਹੱਤਵਪੂਰਨ ਉਪਲੱਬਧੀ ਦੱਸਿਆ। ਰਾਸ਼ਟਰਪਤੀ ਨੇ ਕਿਹਾ ਕਿ ਗਰੀਬ ਅਤੇ ਮੱਧਮ ਵਰਗ ਦੀ ਸੇਵਾ ਕਰਨ ਵਾਲੀ ਭਾਰਤੀ ਰੇਲ 100 ਫੀਸਦੀ ਬਿਜਲੀਕਰਨ ਦੇ ਟੀਚੇ ਦੇ ਬੇਹੱਦ ਕਰੀਬ ਪਹੁੰਚ ਚੁੱਕੀ ਹੈ। ਉਨ੍ਹਾਂ ਨੇ ਦਿੱਲੀ ਅਤੇ ਮਿਜ਼ੋਰਮ ਦੀ ਰਾਜਧਾਨੀ ਆਈਜ਼ੋਲ ਵਿਚਾਲੇ ਸਿੱਧੇ ਰੇਲ ਸੰਪਰਕ ਦਾ ਵੀ ਜ਼ਿਕਰ ਕੀਤਾ, ਜਿਸ ਨੂੰ ਰਾਜਧਾਨੀ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਸ਼ੁਰੂ ਕੀਤਾ ਗਿਆ।
ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਇਹ ਟਰੇਨ ਪਹਿਲੀ ਵਾਰ ਆਈਜੋਲ ਪਹੁੰਚੀ ਤਾਂ ਸਥਾਨਕ ਲੋਕਾਂ 'ਚ ਦਿੱਸੀ ਖੁਸ਼ੀ ਅਤੇ ਉਤਸ਼ਾਹ ਨੇ ਪੂਰੇ ਦੇਸ਼ ਨੂੰ ਮਾਣ ਅਤੇ ਆਨੰਦ ਨਾਲ ਭਰ ਦਿੱਤਾ। ਭਾਰਤੀ ਰੇਲ ਦੀਆਂ ਪ੍ਰਮੁੱਖ ਉਪਲੱਬਧੀਆਂ ਨੂੰ ਰੇਖਾਂਕਿਤ ਕਰਦੇ ਹੋਏ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਦੇਸ਼ ਨੇ ਬੁਨਿਆਦੀ ਢਾਂਚੇ ਦੇ ਖੇਤਰ 'ਚ ਵਿਸ਼ਵ ਰਿਕਾਰਡ ਸਥਾਪਤ ਕੀਤਾ ਹੈ। ਇਨ੍ਹਾਂ 'ਚ ਦੁਨੀਆ ਦਾ ਸਭ ਤੋਂ ਉੱਚਾ ਆਰਚ ਬਰਿੱਜ, ਚਿਨਾਬ ਪੁਲ ਅਤੇ ਤਾਮਿਲਨਾਡੂ ਦਾ ਪੰਬਨ ਪੁਲ ਸ਼ਾਮਲ ਹਨ। ਉਨ੍ਹਾਂ ਨੇ ਵੰਦੇ ਭਾਰਤ ਟਰੇਨਾਂ ਦੀ ਸ਼ੁਰੂਆਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਭਰ 'ਚ 150 ਤੋਂ ਵੱਧ ਵੰਦੇ ਭਾਰਤ ਟਰੇਨਾਂ ਦਾ ਨੈੱਟਵਰਕ ਸੰਚਾਲਿਤ ਹੋ ਰਿਹਾ ਹੈ, ਜੋ ਜੰਮੂ ਕਸ਼ਮੀਰ ਤੋਂ ਲੈ ਕੇ ਕੇਰਲ ਤੱਕ ਫੈਲਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੰਸਦ 'ਚ ਗੂੰਜਿਆ ਸ਼ੁਭਾਂਸ਼ੂ ਸ਼ੁਕਲਾ ਦਾ ਨਾਂ ! ਰਾਸ਼ਟਰਪਤੀ ਨੇ ISS ਯਾਤਰਾ ਨੂੰ ਦੱਸਿਆ ਇਤਿਹਾਸਕ ਸਫ਼ਰ ਦੀ ਸ਼ੁਰੂਆਤ
NEXT STORY