ਨਵੀਂ ਦਿੱਲੀ- ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜਧਾਨੀ ਦਿੱਲੀ ਸਥਿਤ ‘ਸਦੈਵ ਅਟਲ’ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤੀਜੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਢਾ ਸਮੇਤ ਕਈ ਕੇਂਦਰੀ ਮੰਤਰੀਆਂ ਅਤੇ ਪਾਰਟੀ ਦੇ ਨੇਤਾਵਾਂ ਨੇ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ। ਰਾਸ਼ਟਰਪਤੀ ਦਫ਼ਤਰ ਨੇ ਇਕ ਟਵੀਟ ’ਚ ਕਿਹਾ,‘‘ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤੀਜੀ ਬਰਸੀ ’ਤੇ ਨਵੀਂ ਦਿੱਲੀ ’ਚ ਉਨ੍ਹਾਂ ਦੀ ਸਮਾਧੀ, ‘ਸਦੈਵ ਅਟਲ’ ’ਤੇ ਸ਼ਰਧਾਂਜਲੀ ਭੇਜ ਦਿੱਤੀ ਸੀ। ਰਾਸ਼ਟਰਪਤੀ ਦਫ਼ਤਰ ਨੇ ਇਕ ਟਵੀਟ ’ਚ ਕਿਹਾ,‘‘ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤੀਜੀ ਬਰਸੀ ’ਤੇ ਨਵੀਂ ਦਿੱਲੀ ’ਚ ਉਨ੍ਹਾਂ ਦੀ ਸਮਾਧੀ, ‘ਸਦੈਵ ਅਟਲ’ ’ਤੇ ਉਨ੍ਹਾਂ ਨੇ ਸ਼ਰਧਾਂਜਲੀ ਭੇਟ ਕੀਤੀ।’’
ਉੱਪ ਰਾਸ਼ਟਰਪਤੀ ਦਫ਼ਤਰ ਵਲੋਂ ਜਾਰੀ ਇਕ ਤੋਂ ਬਾਅਦ ਇਕ ਟਵੀਟ ਅਨੁਸਾਰ ਨਾਇਡੂ ਨੇ ਕਿਹਾ ਕਿ ਰਾਸ਼ਟਰ ਨਿਰਮਾਣ ’ਚ ਵਾਜਪਾਈ ਦੇ ਯੋਗਦਾਨ ਨੂੰ ਸਦੈਵ ਆਦਰਪੂਰਵਕ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ,‘‘ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸਾਡੇ ਪ੍ਰਿਯ ਨੇਤਾ ਅਟਲ ਬਿਹਾਰੀ ਵਾਜਪਾਈ ਜੀ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਅਟਲ ਜੀ ਸਾਡੀ ਪੀੜ੍ਹੀ ਦੇ ਦੂਰਦਰਸ਼ੀ ਰਾਜਨੇਤਾ, ਰਾਸ਼ਟਰਵਾਦੀ ਸੰਵੇਦਨਸ਼ੀਲ ਕਵੀ ਰਹੇ। ਅਟਲ ਜੀ ਨੇ ਆਪਣਾ ਸਾਰਾ ਜੀਵਨ ਰਾਸ਼ਟਰ ਦੀ ਬਿਨਾਂ ਸਵਾਰਥ ਸੇਵਾ ’ਚ ਸਮਰਪਿਤ ਕਰ ਦਿੱਤਾ, ਆਪਣੇ ਸੁਸ਼ਾਸਨ ਦੇ ਪ੍ਰਮਾਣਿਕ ਮਾਪਦੰਡ ਸਥਾਪਤ ਕੀਤੇ।’’
16 ਅਗਸਤ : ਦੰਗਿਆਂ ਨਾਲ ਬੰਗਾਲ ਦੀ ਧਰਤੀ ਹੋਈ ਸੀ 'ਲਾਲ'
NEXT STORY