ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਯਾਨੀ ਕਿ ਅੱਜ ਦੇਸ਼ ਦੇ ਲੋਕਾਂ ਨੂੰ ਈਦ-ਉਲ-ਅਜਹਾ (ਬਕਰੀਦ) ਦੀ ਵਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਇਹ ਤਿਉਹਾਰ ਸਾਰਿਆਂ ਦੀ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰੇਰਣਾ ਦੇਵੇ ਅਤੇ ਖ਼ੁਸ਼ਹਾਲੀ ਲਿਆਵੇ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਈਦ ਮੁਬਾਰਕ! ਈਦ-ਉਲ-ਅਜਹਾ ਦੀ ਵਧਾਈ। ਇਹ ਤਿਉਹਾਰ ਸਾਡੇ ਸਾਰਿਆਂ ਦੀ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰੇਰਣਾ ਦੇਵੇ ਅਤੇ ਖ਼ੁਸ਼ਹਾਲੀ ਲਿਆਵੇ।’’
ਪ੍ਰਧਾਨ ਮੰਤਰੀ ਤੋਂ ਇਲਾਵਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਬਲੀਦਾਨ ਅਤੇ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਹੈ। ਆਓ, ਇਸ ਮੌਕੇ ’ਤੇ ਮਨੁੱਖੀ ਜਾਤੀ ਦੀ ਸੇਵਾ ਲਈ ਖ਼ੁਦ ਨੂੰ ਸਮਰਪਿਤ ਕਰਨ ਅਤੇ ਦੇਸ਼ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਕੰਮ ਕਰਨ ਦਾ ਸੰਕਲਪ ਲਈਏ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਸਾਰਿਆਂ ਨੂੰ ਬਕਰੀਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਟਵਿੱਟਰ ’ਤੇ ਲਿਖਿਆ, ‘‘ਇਹ ਪਾਵਨ ਮੌਕਾ ਸਾਰਿਆਂ ਲਈ ਏਕਤਾ ਦੀ ਭਾਵਨਾ ਅਤੇ ਸਾਰਿਆਂ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਲਿਆਵੇ।
ਸਪਾ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਪਤਨੀ ਦਾ ਦਿਹਾਂਤ
NEXT STORY