ਨੈਸ਼ਨਲ ਡੈਸਕ- ਰਾਸ਼ਟਰਪਤੀ ਦ੍ਰੋਪਦੀ ਮੁਰਮੂ 3 ਦਿਨਾਂ ਦੇ ਦੌਰੇ ’ਤੇ ਉੱਤਰਾਖੰਡ ਪਹੁੰਚੇ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਦੇਹਰਾਦੂਨ ਵਿਖੇ ਸਥਿਤ ਰਾਸ਼ਟਰੀ ਨੇਤਰਹੀਣ ਸਸ਼ਕਤੀਕਰਣ ਸੰਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਉੱਥੇ ਮੌਜੂਦ ਨੇਤਰਹੀਣ ਬੱਚਿਆਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ 67ਵੇਂ ਜਨਮਦਿਨ ਦੇ ਮੌਕੇ ’ਤੇ ਇਕ ਗੀਤ ਗਾ ਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਬੱਚਿਆਂ ਦਾ ਭਾਵਪੂਰਨ ਗਾਇਨ ਸੁਣ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਆਪ ਨੂੰ ਸੰਭਾਲ ਨਾ ਸਕੇ ਅਤੇ ਉਨ੍ਹਾਂ ਦੀਆਂ ਅੱਖਾਂ ’ਚੋਂ ਹੰਝੂ ਵਗਣ ਲੱਗ ਪਏ। ਰਾਸ਼ਟਰਪਤੀ ਮੁਰਮੂ ਨੇ ਇਸ ਦੌਰਾਨ ਬੱਚਿਆਂ ਨੂੰ ਸੰਬੋਧਿਤ ਵੀ ਕੀਤਾ।
ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...
ਰਾਸ਼ਟਰਪਤੀ ਨੇ ਕਿਹਾ ਕਿ ਉਹ ਆਪਣੇ ਹੰਝੂ ਨਹੀਂ ਰੋਕ ਸਕੇ। ਬੱਚਿਆਂ ਦੀ ਆਵਾਜ਼ ’ਚ ਸੱਚਾਈ ਸੀ ਅਤੇ ਦਿਲਾਂ ’ਚ ਡੂੰਘਾਈ ਸੀ, ਜਿਸ ਨਾਲ ਉਹ ਬੜੇ ਪ੍ਰਭਾਵਿਤ ਹੋਏ ਹਨ। ਰਾਸ਼ਟਰਪਤੀ ਮੁਰਮੂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਦਿਵਿਆਂਗ ਬੱਚਿਆਂ ’ਚ ਕੋਈ ਨਾ ਕੋਈ ਖਾਸ ਪ੍ਰਤਿਭਾ ਜ਼ਰੂਰ ਹੁੰਦੀ ਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਸਸ਼ਕਤ ਬਣਾਉਣ ਲਈ ਯੋਜਨਾਵਾਂ ਬਣਾਈਆਂ ਗਈਆਂ ਹਨ, ਜੋ ਉਨ੍ਹਾਂ ਨੂੰ ਬਰਾਬਰ ਮੌਕੇ ਦੇਣ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਦੇ ਮਕਸਦ ਨਾਲ ਬਣਾਈਆਂ ਗਈਆਂ ਹਨ। ਉਨ੍ਹਾਂ ਨੇ ਸੰਸਥਾਨ ਨਾਲ ਜੁੜੇ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'Operation Sindhu' ਤਹਿਤ ਈਰਾਨ ਤੋਂ 290 ਭਾਰਤੀ ਵਿਦਿਆਰਥੀਆਂ ਦੀ ਵਾਪਸੀ, ਦਿੱਲੀ ਪੁੱਜੀ ਪਹਿਲੀ ਫਲਾਈਟ
NEXT STORY