ਜੈਤੋ (ਰਘੁਨੰਦਨ ਪਰਾਸ਼ਰ) : ਰਾਸ਼ਟਰਪਤੀ ਸਕੱਤਰੇਤ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਿਲਾਦ-ਉਨ-ਨਬੀ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ 'ਚ ਕਿਹਾ, ਪੈਗੰਬਰ ਮੁਹੰਮਦ ਦੇ ਜਨਮ ਦਿਨ 'ਤੇ, ਜਿਸ ਨੂੰ 'ਮਿਲਾਦ-ਉਨ-ਨਬੀ ਵਜੋਂ ਮਨਾਇਆ ਜਾਂਦਾ ਹੈ, ਮੈਂ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਸਾਡੇ ਮੁਸਲਿਮ ਭੈਣਾਂ-ਭਰਾਵਾਂ ਨੂੰ ਨਿੱਘੀ ਸ਼ੁਭਕਾਮਨਾਵਾਂ ਦਿੰਦੀ ਹਾਂ।
ਪੈਗੰਬਰ ਮੁਹੰਮਦ ਨੇ ਸਾਨੂੰ ਪਿਆਰ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮਾਜ ਵਿੱਚ ਸਮਾਨਤਾ ਅਤੇ ਸਦਭਾਵਨਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਦੂਜਿਆਂ ਪ੍ਰਤੀ ਦਿਆਲੂ ਹੋਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਆਓ ਅਸੀਂ ਪਵਿੱਤਰ ਕੁਰਾਨ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਗ੍ਰਹਿਣ ਕਰੀਏ ਅਤੇ ਸ਼ਾਂਤੀਪੂਰਨ ਸਮਾਜ ਦੀ ਉਸਾਰੀ ਦਾ ਸੰਕਲਪ ਕਰੀਏ।
ਦਿੱਲੀ 'ਚ ਡੇਂਗੂ ਨਾਲ ਪਹਿਲੀ ਮੌਤ, ਹੁਣ ਤੱਕ 650 ਤੋਂ ਵੱਧ ਮਾਮਲੇ ਆਏ ਸਾਹਮਣੇ
NEXT STORY