ਪ੍ਰਯਾਗਰਾਜ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਇੱਥੇ ਸੰਗਮ 'ਚ ਡੁਬਕੀ ਲਗਾਈ। ਅਧਿਕਾਰੀਆਂ ਨੇ ਕਿਹਾ ਕਿ ਰਾਸ਼ਟਰਪਤੀ ਸਵੇਰੇ ਵਿਸ਼ੇਸ਼ ਜਹਾਜ਼ ਰਾਹੀਂ ਪ੍ਰਯਾਗਰਾਜ ਹਵਾਈ ਅੱਡੇ 'ਤੇ ਪਹੁੰਚੀ, ਜਿੱਥੇ ਰਾਜ ਦੀ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉੱਥੋਂ ਉਹ ਅਰੈਲ ਪਹੁੰਚੀ ਅਤੇ ਕਿਸ਼ਤੀ ਰਾਹੀਂ ਸੰਗਮ ਪਹੁੰਚ ਕੇ ਇਸ਼ਨਾਨ ਕੀਤਾ।

ਰਾਸ਼ਟਰਪਤੀ ਭਵਨ ਵਲੋਂ ਜਾਰੀ ਬਿਆਨ ਅਨੁਸਾਰ, ਮਹਾਕੁੰਭ 'ਚ ਰਾਸ਼ਟਰਪਤੀ ਸੰਗਮ 'ਚ ਪੂਜਾ ਕਰਨ ਦੇ ਨਾਲ ਹੀ ਅਕਸ਼ੈਵਟ ਅਤੇ ਬੜੇ ਹਨੂੰਮਾਨ ਮੰਦਰ 'ਚ ਪੂਜਾ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰਪਤੀ ਡਿਜੀਟਲ ਕੁੰਭ ਅਨੁਭਵ ਕੇਂਦਰ ਵੀ ਜਾਏਗੀ। ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੇ ਵੀ ਮਹਾਕੁੰਭ ਦੌਰਾਨ ਸੰਗਮ 'ਚ ਇਸ਼ਨਾਨ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Indian Navy 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY