ਇੰਟਰਨੈਸ਼ਨਲ ਡੈਸਕ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੂਰੀਨਾਮ ਦੀ ਆਪਣੀ 3 ਦਿਨਾ ਯਾਤਰਾ ਖਤਮ ਕਰਨ ਤੋਂ ਬਾਅਦ ਬੁੱਧਵਾਰ ਨੂੰ ਸਰਬੀਆ ਪਹੁੰਚ ਗਏ। ਇੱਥੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਕਾਸ ਵਿੱਚ ਇਕ ਜ਼ਿੰਮੇਵਾਰ ਹਿੱਸੇਦਾਰ ਵਜੋਂ ਅਤੇ ਗਲੋਬਲ ਮੰਚਾਂ 'ਤੇ ਗਲੋਬਲ ਸਾਊਥ ਦੀ ਆਵਾਜ਼ ਵਜੋਂ ਵਿਸ਼ਵ ਵਿੱਚ ਮਾਨਤਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਉੱਤਰੀ ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸਾਗ੍ਰਸਤ, 9 ਬੱਚਿਆਂ ਸਮੇਤ 25 ਲੋਕਾਂ ਦੀ ਮੌਤ
ਰਾਸ਼ਟਰਪਤੀ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਹੈਰਾਨੀਜਨਕ ਗਤੀ ਨਾਲ ਇਕ ਨਵਾਂ ਬੁਨਿਆਦੀ ਢਾਂਚਾ ਬਣਾਇਆ ਜਾ ਰਿਹਾ ਹੈ ਅਤੇ ਭਾਰਤ ਨੂੰ 2047 ਤੱਕ ਇਕ ਵਿਕਸਤ ਦੇਸ਼ ਬਣਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੈ। GDP $3.5 ਟ੍ਰਿਲੀਅਨ ਦੇ ਨੇੜੇ ਪਹੁੰਚਣ ਦੇ ਨਾਲ ਅਸੀਂ ਦਹਾਕੇ ਦੇ ਅੰਤ ਤੋਂ ਪਹਿਲਾਂ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਰਾਹ 'ਤੇ ਹਾਂ।
ਇਹ ਵੀ ਪੜ੍ਹੋ : ...ਜਦੋਂ ਇਕ MP ਆਪਣੇ ਨੰਨ੍ਹੇ-ਮੁੰਨੇ ਬੱਚੇ ਨਾਲ ਸੰਸਦ ਮੈਂਬਰ ਦੇ ਚੈਂਬਰ 'ਚ ਹੋਈ ਦਾਖਲ
ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਭਾਰਤ ਅਤੇ ਸਰਬੀਆ ਨੇ ਹਮੇਸ਼ਾ ਇਕ ਦੂਜੇ ਦੇ ਮੁੱਖ ਹਿੱਤਾਂ ਨੂੰ ਸਾਂਝਾ ਕੀਤਾ ਹੈ। ਭਾਰਤ ਅਤੇ ਸਰਬੀਆ ਪ੍ਰਾਚੀਨ ਭੂਮੀ ਹਨ। ਸਰਬੀਆ ਭਾਰਤ ਦੇ ਟਿਕਾਊ ਵਿਕਾਸ ਸਹਿਯੋਗ ਪ੍ਰੋਗਰਾਮਾਂ ਵਿੱਚ ਇਕ ਕੀਮਤੀ ਭਾਈਵਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਸਰਬੀਆ ਦੇ ਮੰਤਰੀਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਲਈ ਉਤਸੁਕਹੈ।
ਇਹ ਵੀ ਪੜ੍ਹੋ : ਅਡਾਨੀ ਨੇ ਗੁਆਇਆ ਰੁਤਬਾ ਮੁੜ ਕੀਤਾ ਹਾਸਲ, ਬਣੇ ਏਸ਼ੀਆ ਦੇ ਦੂਸਰੇ ਸਭ ਤੋਂ ਅਮੀਰ ਵਿਅਕਤੀ
ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਦੇ ਬੇਲਗ੍ਰੇਡ ਪਹੁੰਚਣ 'ਤੇ ਸਰਬੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੁਸਿਕ ਨੇ ਨਿਕੋਲਾ ਟੇਸਲਾ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਮੁਰਮੂ ਨੇ ਗੰਡੀਜੇਵਾ ਸਟਰੀਟ 'ਚ ਮਹਾਤਮਾ ਗਾਂਧੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਓਡੀਸ਼ਾ 'ਚ ਵਾਪਰਿਆ ਇਕ ਹੋਰ ਦਰਦਨਾਕ ਹਾਦਸਾ, ਮਾਲਗੱਡੀ ਹੇਠਾਂ ਆਉਣ ਨਾਲ 6 ਲੋਕਾਂ ਦੀ ਮੌਤ
NEXT STORY