ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੂਰਮੂ ਦੇ ਹੱਥੋਂ ਕਰਵਾਏ ਜਾਣ ਦੀ ਮੰਗ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨਾਲ ਲੋਕਤੰਤਰੀ ਮੁੱਲਾਂ ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਿੱਸੇਗੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ 'ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸਵੈ-ਸੇਵਕ ਸੰਘ ਦੀ ਸਰਕਾਰ' 'ਚ ਰਾਸ਼ਟਰਪਤੀ ਦਾ ਅਹੁਦਾ ਸਿਰਫ਼ ਆਮ ਬਣ ਕੇ ਰਹਿ ਗਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਸੀ ਕਿ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਸਗੋਂ ਰਾਸ਼ਟਰਪਤੀ ਮੁਰਮੂ ਨੂੰ ਕਰਨਾ ਚਾਹੀਦਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਕਰਨਗੇ।
ਖੜਗੇ ਨੇ ਟਵੀਟ ਕੀਤਾ,''ਅਜਿਹਾ ਲੱਗਦਾ ਹੈ ਕਿ ਮੋਦੀ ਸਰਕਾਰ ਨੇ ਦਲਿਤ ਅਤੇ ਆਦਿਵਾਸੀ ਭਾਈਚਾਰਿਆਂ ਤੋਂ ਰਾਸ਼ਟਰਪਤੀ ਇਸ ਲਈ ਚੁਣਿਆ ਤਾਂ ਰਾਜਨੀਤਕ ਲਾਭ ਲਿਆ ਜਾ ਸਕੇ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਲਈ ਸੱਦਾ ਨਹੀਂ ਦਿੱਤਾ ਗਿਆ। ਮੌਜੂਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਵੀ ਇਸ ਸਮਾਰੋਹ ਲਈ ਸੱਦਾ ਨਹੀਂ ਦਿੱਤਾ ਜਾ ਰਿਹਾ ਹੈ।'' ਉਨ੍ਹਾਂ ਕਿਹਾ,''ਸੰਸਦ ਭਾਰਤੀ ਗਣਰਾਜ ਦੀ ਸਰਵਉੱਚ ਕਾਨੂੰਨੀ ਸੰਸਥਾ ਹੈ ਅਤੇ ਰਾਸ਼ਟਰਪਤੀ ਸਰਵਉੱਚ ਸੰਵਿਧਾਨਕ ਅਹੁਦਾ ਹੈ। ਰਾਸ਼ਟਰਪਤੀ ਮੁਰਮੂ ਸਰਕਾਰ, ਵਿਰੋਧੀ ਧਿਰ ਅਤੇ ਹਰ ਨਾਗਰਿਕ ਦਾ ਪ੍ਰਤੀਨਿਧੀਤੱਵ ਕਰਦੀ ਹੈ। ਉਹ ਭਾਰਤ ਦੀ ਪ੍ਰਥਮ ਨਾਗਰਿਕ ਹੈ।'' ਖੜਗੇ ਨੇ ਇਸ ਗੱਲ 'ਤੇ ਜ਼ੋਰ ਦਿੱਤਾ,''ਜੇਕਰ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਰਾਸ਼ਟਰਪਤੀ ਕਰਦੀ ਹੈ ਤਾਂ ਇਹ ਲੋਕਤੰਤਰੀ ਮੁੱਲਾਂ ਅਤੇ ਸੰਵਿਧਾਨਕ ਮਰਿਆਦਾ ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਪ੍ਰਤੀਬਿੰਬਿਤ ਕਰੇਗਾ।'' ਉਨ੍ਹਾਂ ਦੋਸ਼ ਲਗਾਇਆ,''ਮੋਦੀ ਸਰਕਾਰ ਸੰਵਿਧਾਨਕ ਮਰਿਆਦਾ ਦਾ ਵਾਰ-ਵਾਰ ਅਪਮਾਨ ਕਰਦੀ ਹੈ ਅਤੇ ਭਾਰਤ-ਆਰ.ਐੱਸ.ਐੱਸ. ਦੀ ਸਰਕਾਰ ਦੇ ਅਧੀਨ ਭਾਰਤ ਦੇ ਰਾਸ਼ਟਰਪਤੀ ਅਹੁਦੇ ਨੂੰ ਆਮ ਬਣਾ ਦਿੱਤਾ ਗਿਆ ਹੈ।''
ਇਹ ਵੀ ਪੜ੍ਹੋ : ਰਾਸ਼ਟਰਪਤੀ ਨੂੰ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਾ ਚਾਹੀਦਾ ਹੈ, PM ਨੂੰ ਨਹੀਂ: ਰਾਹੁਲ
ਉੱਤਰ ਪ੍ਰਦੇਸ਼ 'ਚ 40 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ, 4 ਦੀ ਮੌਤ, ਕਈ ਲਾਪਤਾ
NEXT STORY