ਨਾਂਦੇੜ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਕੇਂਦਰੀ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਿਆ। ਇਸ ਸਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਲੰਗਰ ਹਾਲ ਵੀ ਦੇਖਿਆ।
ਹਜ਼ੂਰ ਸਾਹਿਬ ਸਿੱਖਾਂ ਦੇ ਪੰਜ ਪ੍ਰਮੁੱਖ ਧਾਰਮਿਕ ਕੇਂਦਰਾਂ ਵਿੱਚੋਂ ਇੱਕ ਹੈ। ਰਾਸ਼ਟਰਪਤੀ ਦੇ ਨਾਲ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਅਤੇ ਉਨ੍ਹਾਂ ਦੀ ਬੇਟੀ ਇਤਿਸ਼੍ਰੀ ਮੁਰਮੂ ਵੀ ਮੌਜੂਦ ਸਨ। ਉਨ੍ਹਾਂ ਦਾ ਗੁਰਦੁਆਰਾ ਬੋਰਡ ਦੇ ਮੈਂਬਰਾਂ, ਜ਼ਿਲ੍ਹੇ ਦੇ ਸਰਪ੍ਰਸਤ ਮੰਤਰੀ ਗਿਰੀਸ਼ ਮਹਾਜਨ, ਸੀਨੀਅਰ ਅਧਿਕਾਰੀਆਂ ਅਤੇ ਹੋਰਾਂ ਨੇ ਸਵਾਗਤ ਕੀਤਾ।
ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਬਾਅਦ ਵਿੱਚ ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ ਦੇ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਖਿਡੌਣਿਆਂ ਦੀ ਦੁਕਾਨ ਦੇ ਮਾਲਕ ਕੇਤਨ ਕਲਸਕਰ ਅਤੇ ਫਲ ਅਤੇ ਜੂਸ ਕਾਰੋਬਾਰ ਦੇ ਮਾਲਕ ਸ਼ਮਸ਼ੇਰ ਸਿੰਘ ਰਾਠੌੜ ਨਾਲ ਗੱਲਬਾਤ ਕੀਤੀ।
ਲਿਫਟ ਦੇ ਬਹਾਨੇ ਔਰਤ ਨੂੰ ਲੈ ਗਏ ਮੁਲਜ਼ਮ, ਬੰਧਕ ਬਣਾ ਕੇ ਤਿੰਨ ਦਿਨ ਤਕ ਕੀਤਾ ਜਬਰ ਜਨਾਹ
NEXT STORY