ਪੁੱਡੂਚੇਰੀ - ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਐੱਨ. ਰੰਗਾਸਾਮੀ ਨੂੰ ਪੁੱਡੂਚੇਰੀ ਦਾ ਮੁੱਖ ਮੰਤਰੀ ਨਿਯੁਕਤ ਕੀਤਾ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਸ਼ਟਰਪਤੀ ਨੂੰ ਐੱਨ. ਰੰਗਾਸਾਮੀ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਪੁੱਡੂਚੇਰੀ ਦਾ ਮੁੱਖ ਮੰਤਰੀ ਨਿਯੁਕਤ ਕਰ ਕੇ ਖੁਸ਼ੀ ਹੋਈ ਹੈ, ਇਹ ਨਿਯੁਕਤੀ ਉਨ੍ਹਾਂ ਦੇ ਸਹੁੰ ਚੁੱਕਣ ਦੀ ਤਰੀਕ ਤੋਂ ਪ੍ਰਭਾਵੀ ਹੋਵੇਗੀ। ਅਧਿਕਾਰਤ ਸੂਤਰਾਂ ਅਨੁਸਾਰ, ਨੋਟੀਫਿਕੇਸ਼ਨ ਤੋਂ ਬਾਅਦ ਉਪ-ਰਾਜਪਾਲ ਕੇ. ਕੈਲਾਸ਼ਨਾਥਨ ਨੇ ਰੰਗਾਸਾਮੀ ਨੂੰ ਸਰਕਾਰ ਬਣਾਉਣ ਲਈ ਸੱਦਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਰੰਗਾਸਾਮੀ 13 ਮਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੇਂਦਰ ਸ਼ਾਸਤ ਪ੍ਰਦੇਸ਼ ਵਿਚ 9 ਅਪ੍ਰੈਲ ਨੂੰ ਹੋਈਆਂ ਚੋਣਾਂ ਵਿਚ ਆਲ ਇੰਡੀਆ ਐੱਨ.ਆਰ. ਕਾਂਗਰਸ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਰਾਜਗ) ਦੀ ਸ਼ਾਨਦਾਰ ਜਿੱਤ ਤੋਂ ਬਾਅਦ, ਰੰਗਾਸਾਮੀ 5ਵੀਂ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਲਈ ਤਿਆਰ ਹਨ। ਚੋਣ ਨਤੀਜੇ 4 ਮਈ ਨੂੰ ਐਲਾਨੇ ਗਏ ਸਨ।
ਨਗਰ ਨਿਗਮ ਚੋਣਾਂ: ਹਰਿਆਣਾ ਦੇ ਤਿੰਨ ਜ਼ਿਲ੍ਹਿਆਂ 'ਚ ਅੱਜ ਹੋਵੇਗੀ ਵੋਟਿੰਗ, ਸੁਰੱਖਿਆ ਦੇ ਸਖ਼ਤ ਪ੍ਰਬੰਧ
NEXT STORY