ਨਵੀਂ ਦਿੱਲੀ/ਜੈਤੋ (ਰਘੁਨੰਦਨ ਪਰਾਸ਼ਰ) : ਰਾਸ਼ਟਰਪਤੀ ਸਕੱਤਰੇਤ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗਣੇਸ਼ ਚਤੁਰਥੀ ਦੀ ਪੂਰਵ ਸੰਧਿਆ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ 'ਤੇ ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ। ਗਿਆਨ, ਬੁੱਧੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਭਗਵਾਨ ਸ਼੍ਰੀ ਗਣੇਸ਼ ਦੇ ਜਨਮ ਦਿਨ ਵਜੋਂ ਮਨਾਇਆ ਜਾਣ ਵਾਲਾ ਗਣੇਸ਼ ਚਤੁਰਥੀ ਦਾ ਇਹ ਤਿਉਹਾਰ ਉਤਸ਼ਾਹ, ਆਨੰਦ ਅਤੇ ਖੁਸ਼ੀ ਦਾ ਤਿਉਹਾਰ ਹੈ।
ਇਹ ਵੀ ਪੜ੍ਹੋ : ਲੋਕ ਸਭਾ 'ਚ ਸੰਬੋਧਨ ਦੌਰਾਨ ਹਰਸਿਮਰਤ ਬਾਦਲ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ ਚੁੱਕੇ ਇਹ ਮੁੱਦੇ
ਇਹ ਤਿਉਹਾਰ ਮਿਲ ਕੇ ਕੰਮ ਕਰਨ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਜੀਵਨ ਵਿੱਚ ਨਿਮਰ ਰਹਿਣ ਤੇ ਸਮਾਜ 'ਚ ਸਦਭਾਵਨਾ ਅਤੇ ਭਾਈਚਾਰਕ ਸਾਂਝ ਵਧਾਉਣ ਦੀ ਪ੍ਰੇਰਨਾ ਵੀ ਦਿੰਦਾ ਹੈ। ਭਗਵਾਨ ਸ਼੍ਰੀ ਗਣੇਸ਼ ਸਾਡੀਆਂ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਮਦਦ ਕਰਨ ਤਾਂ ਜੋ ਅਸੀਂ ਇਕ ਵਿਕਸਤ ਰਾਸ਼ਟਰ ਦੇ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕੀਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਵਿਸ਼ੇਸ਼ ਸੈਸ਼ਨ ਦੌਰਾਨ ਬੁਲਾਈ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ
NEXT STORY