ਨੈਸ਼ਨਲ ਡੈਸਕ : ਕੋਲਕਾਤਾ ਵਿੱਚ ਦੁਰਗਾ ਪੂਜਾ ਦੇ ਇੱਕ ਜਨਤਕ ਪੰਡਾਲ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਦੁਰਗਾ ਪੂਜਾ ਦੇ ਜਸ਼ਨਾਂ ਲਈ ਇਕੱਠੀ ਹੋਈ ਭਾਰੀ ਭੀੜ ਕਾਰਨ ਉੱਥੇ ਭਗਦੜ ਮੱਚ ਗਈ, ਜਿਸ ਵਿੱਚ ਲਗਭਗ 17 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਇਸ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।
ਰਾਸ਼ਟਰਪਤੀ ਮੁਰਮੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ, "ਕੋਲਕਾਤਾ ਵਿੱਚ ਦੁਰਗਾ ਪੂਜਾ ਪੰਡਾਲ ਵਿੱਚ ਹੋਈਆਂ ਮੌਤਾਂ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਮੈਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ 'ਚ ਮੌਤ ਬਣ ਕੇ ਦੌੜੀ DTC ਬੱਸ, ਕਈ ਵਾਹਨਾਂ ਨੂੰ ਦਰੜਿਆ; ਇਕ ਹਲਾਕ 4 ਜ਼ਖ਼ਮੀ
NEXT STORY