ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਨੇ ਇਸ ਘਟਨਾ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।
ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਅਜੀਤ ਪਵਾਰ ਨੂੰ ਮਹਾਰਾਸ਼ਟਰ ਦੇ ਵਿਕਾਸ, ਖ਼ਾਸ ਕਰਕੇ ਸਹਿਕਾਰੀ ਖੇਤਰ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਅਜੀਤ ਪਵਾਰ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਾਰਾਮਤੀ ਵਿੱਚ ਹੋਈ ਜਹਾਜ਼ ਦੁਰਘਟਨਾ ਵਿੱਚ ਉਨ੍ਹਾਂ ਦੀ ਮੌਤ ਦੀ ਖ਼ਬਰ ਅਤਿਅੰਤ ਦੁਖਦਾਈ ਹੈ।

ਇਹ ਵੀ ਪੜ੍ਹੋ- ਹੋ ਗਈ ਮਹਾ Deal ! 150 ਤੋਂ ਜ਼ੀਰੋ ਹੋਇਆ Tariff, ਭਾਰਤ ਤੇ ਯੂਰਪੀ ਯੂਨੀਅਨ ਨੇ ਮਿਲਾਇਆ 'ਹੱਥ'
ਰਾਸ਼ਟਰਪਤੀ ਨੇ ਪਵਾਰ ਦੇ ਪਰਿਵਾਰਕ ਮੈਂਬਰਾਂ, ਉਨ੍ਹਾਂ ਦੇ ਸਮਰਥਕਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ 4 ਹੋਰ ਲੋਕਾਂ ਦੇ ਪਰਿਵਾਰਾਂ ਪ੍ਰਤੀ ਵੀ ਹਮਦਰਦੀ ਜਤਾਈ ਅਤੇ ਈਸ਼ਵਰ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਡੂੰਘੇ ਸਦਮੇ ਨੂੰ ਸਹਿਣ ਦੀ ਸ਼ਕਤੀ ਮਿਲੇ। ਜ਼ਿਕਰਯੋਗ ਹੈ ਕਿ ਇਹ ਹਾਦਸਾ ਬੁੱਧਵਾਰ ਸਵੇਰੇ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਇਲਾਕੇ ਵਿੱਚ ਵਾਪਰਿਆ, ਜਿਸ ਵਿੱਚ ਅਜੀਤ ਪਵਾਰ ਸਮੇਤ 5 ਲੋਕਾਂ ਦੀ ਮੌਤ ਹੋ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਟਰਪਤੀ ਮੁਰਮੂ ਦਾ ਸੰਸਦ ਭਵਨ 'ਚ ਰਸਮੀ ਸਵਾਗਤ, ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ
NEXT STORY