ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦੇਸ਼ ਦੇ ਨਾਗਰਿਕਾਂ ਨੂੰ ਸ਼ਨੀਵਾਰ ਨੂੰ ਛਠ ਪੂਜਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਾਗਰਿਕਾਂ ਨੂੰ ਪਾਣੀ ਦੇ ਸਰੋਤਾਂ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾ ਕੇ ਕੁਦਰਤ ਦਾ ਸਨਮਾਨ ਕਰਨ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਛਠ ਪੂਜਾ ਦਾ ਤਿਉਹਾਰ ਸੂਰਜ ਦੇਵਤਾ ਦੀ ਪੂਜਾ ਨੂੰ ਸਮਰਪਿਤ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਇਹ ਨਦੀਆਂ, ਤਲਾਬਾਂ ਅਤੇ ਹੋਰ ਜਲ ਸਰੋਤਾਂ ਪ੍ਰਤੀ ਸ਼ਰਧਾ ਅਤੇ ਧੰਨਵਾਦ ਜ਼ਾਹਰ ਕਰਨ ਦਾ ਵੀ ਇਕ ਮੌਕਾ ਹੈ। ਕੁਦਰਤ ਨਾਲ ਜੁੜਿਆ ਇਹ ਤਿਉਹਾਰ ਅਧਿਆਤਮਿਕ ਚੇਤਨਾ ਪੈਦਾ ਕਰਦਾ ਹੈ ਅਤੇ ਸਾਨੂੰ ਵਾਤਾਵਰਨ ਸੁਰੱਖਿਆ ਦੀ ਦਿਸ਼ਾ 'ਚ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।
ਮੁਰਮੂ ਨੇ ਕਿਹਾ ਕਿ ਛਠ ਪੂਜਾ ਸਾਨੂੰ ਆਪਣੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਅਤੇ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਅਨੁਸ਼ਾਸਨ ਦਾ ਪਾਲਣ ਕਰਨ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਆਓ ਅਸੀਂ ਆਪਣੇ ਜਲ ਸਾਧਨਾਂ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾ ਕੇ ਕੁਦਰਤ ਮਾਂ ਦਾ ਸਨਮਾਨ ਕਰਨ ਦਾ ਸੰਕਲਪ ਲਈਏ। ਇਸ ਸ਼ੁੱਭ ਮੌਕੇ 'ਤੇ ਮੈਂ ਸਾਰੇ ਨਾਗਰਿਕਾਂ ਦੀ ਖੁਸ਼ੀ ਅਤੇ ਤਰੱਕੀ ਲਈ ਪ੍ਰਾਰਥਨਾ ਕਰਦੀ ਹਾਂ। ਸਾਰੇ ਨਾਗਰਿਕਾਂ ਨੂੰ ਸ਼ੁੱਭਕਾਮਨਾਵਾਂ।
ਜੰਮੂ ਕਸ਼ਮੀਰ ਹਾਈ ਕੋਰਟ ਨੇ 'ਕਸ਼ਮੀਰ ਵਾਲਾ' ਦੇ ਸੰਪਾਦਕ ਫਹਾਦ ਸ਼ਾਹ ਨੂੰ ਦਿੱਤੀ ਜ਼ਮਾਨਤ
NEXT STORY