ਚੰਡੀਗੜ੍ਹ– ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਸੁਸ਼ੀਲ ਗੁਪਤਾ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਧਾਈ ਦਿੰਦੇ ਹੋਏ ਕਿਹਾ, ‘ਭਗਵਾਨ ਉਨ੍ਹਾਂ ਨੂੰ ਤੰਦਰੁਸਤ ਅਤੇ ਖੁਸ਼ ਰੱਖੇ ਅਤੇ ਆਉਣ ਵਾਲੇ ਕਈ ਸਾਲਾਂ ਤਕ ਉਨ੍ਹਾਂ ਨੂੰ ਰਾਸ਼ਟਰ ਦੀ ਸੇਵਾ ਕਰਨ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਡਾ. ਗੁਪਤਾ ਨੂੰ ਜਨਮਦਿਨ ’ਤੇ ਭੇਜੇ ਸੰਦੇਸ਼ ’ਚ ਜੀਵਨ ਸ਼ਕਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਡਾ. ਗੁਪਤਾ ਨ ਆਪਣਾ 61ਵਾਂ ਜਨਮਦਿਨ ਹਰਿਆਣਾ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਮ ਜਨਤਾ ਨਾਲ ਮਨਾਇਆ।
ਹਰਿਆਣਾ ਇੰਚਾਰਜ ਡਾ. ਗੁਪਤਾ ਨੇ ਆਪਣੇ ਸੰਦੇਸ਼ ’ਚ ਵਰਕਰਾਂ ਨੂੰ ਕਿਹਾ ਕਿ ਉਹ ਸੂਬੇ ਨੂੰ ਅੱਗੇ ਲੈ ਕੇ ਜਾਣ ਦਾ ਕੰਮ ਕਰਨ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਪਾਰਟੀ ਨੂੰ ਮਜਬੂਤ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਆਉਣ ਵਾਲੀਆਂ ਚੋਣਾਂ ’ਚ ਪਾਰਟੀ ਨੂੰ ਹਰਿਆਣਾ ’ਚ ਜਿਤਾਉਣ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਚੱਲਣ ਦੀ ਅਪੀਲ ਵੀ ਕੀਤੀ।
ਦਿੱਲੀ ’ਚ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਲੱਗ ਸਕਦੈ ਮੋਟਾ ਜੁਰਮਾਨਾ
NEXT STORY