ਨੈਸ਼ਨਲ ਡੈਸਕ- ਮਣੀਪੁਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ, ਹੁਣ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮੇਈਤੇਈ ਅਤੇ ਕੁਕੀ ਭਾਈਚਾਰਿਆਂ ਵਿਚਕਾਰ ਹਿੰਸਾ ਕਾਰਨ ਮਨੀਪੁਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਐਤਵਾਰ ਨੂੰ ਬੀਰੇਨ ਸਿੰਘ ਨੇ ਰਾਜਪਾਲ ਅਜੈ ਕੁਮਾਰ ਭੱਲਾ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਸ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੇ ਨਾਮ ਨੂੰ ਅੰਤਿਮ ਰੂਪ ਦੇਣ ਲਈ ਭਾਜਪਾ ਨੇਤਾਵਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਮਣੀਪੁਰ ਦੇ ਇੰਚਾਰਜ ਸੰਬਿਤ ਪਾਤਰਾ ਸੀਨੀਅਰ ਭਾਜਪਾ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਸਨ। ਹਾਲਾਂਕਿ, ਹੁਣ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- Gold Rate: ਸਾਰੇ ਰਿਕਾਰਡ ਤੋੜ ਗਈਆਂ ਸੋਨੇ ਦੀਆਂ ਕੀਮਤਾਂ
ਇਹ ਵੀ ਪੜ੍ਹੋ- ਹੁਣ ਪੰਚਾਇਤੀ ਜ਼ਮੀਨ ’ਤੇ ਮਿਲੇਗਾ ਮਾਲਿਕਾਨਾ ਹੱਕ, ਆੜ੍ਹਤੀਆਂ ਨੂੰ ਵੀ ਵੱਡੀ ਰਾਹਤ
ਸੰਵਿਧਾਨ ਦੀ ਧਾਰਾ 174(1) ਅਨੁਸਾਰ ਰਾਜ ਵਿਧਾਨ ਸਭਾਵਾਂ ਨੂੰ ਆਪਣੀ ਆਖਰੀ ਮੀਟਿੰਗ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਬੁਲਾਉਣਾ ਜ਼ਰੂਰੀ ਹੈ। ਮਣੀਪੁਰ ਵਿੱਚ ਆਖਰੀ ਵਿਧਾਨ ਸਭਾ ਸੈਸ਼ਨ 12 ਅਗਸਤ 2024 ਨੂੰ ਬੁਲਾਇਆ ਗਿਆ ਸੀ ਪਰ ਕੱਲ੍ਹ ਯਾਨੀ ਬੁੱਧਵਾਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਆਖਰੀ ਮਿਤੀ ਖਤਮ ਹੋ ਗਈ।
ਹਾਲਾਂਕਿ, ਰਾਜਪਾਲ ਅਜੈ ਭੱਲਾ ਨੇ ਐਤਵਾਰ ਨੂੰ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਮੁਲਤਵੀ ਕਰ ਦਿੱਤਾ। ਬੀਰੇਨ ਸਿੰਘ ਨੇ ਆਪਣੀ ਸਰਕਾਰ ਦੇ ਬੇਭਰੋਸਗੀ ਮਤੇ ਅਤੇ ਇੱਕ ਮਹੱਤਵਪੂਰਨ ਫਲੋਰ ਟੈਸਟ ਦਾ ਸਾਹਮਣਾ ਕਰਨ ਤੋਂ ਇੱਕ ਦਿਨ ਪਹਿਲਾਂ ਹੀ ਅਸਤੀਫਾ ਦੇ ਦਿੱਤਾ, ਜਿਸ ਨਾਲ ਰਾਜਨੀਤਿਕ ਟਕਰਾਅ ਦੀ ਸੰਭਾਵਨਾ ਟਲ ਗਈ। ਉਨ੍ਹਾਂ ਦਾ ਅਸਤੀਫ਼ਾ ਮਈ 2023 ਵਿੱਚ ਮਣੀਪੁਰ ਵਿੱਚ ਨਸਲੀ ਹਿੰਸਾ ਭੜਕਣ ਤੋਂ ਲਗਭਗ ਦੋ ਸਾਲ ਬਾਅਦ ਅਤੇ ਵਿਰੋਧੀ ਧਿਰ ਦੇ ਵਧਦੇ ਦਬਾਅ ਦੇ ਵਿਚਕਾਰ ਆਇਆ, ਜੋ ਲਗਾਤਾਰ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ- ਖਾਣੇ ਦੇ ਚੱਕਰ ’ਚ ਰੋਕ ਦਿੱਤਾ ਵਿਆਹ, ਲਾੜੀ ਪਹੁੰਚੀ ਥਾਣੇ
ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਵਿਧਾਨ ਸਭਾ ਵਿੱਚ ਕਾਂਗਰਸ ਦੇ ਯੋਜਨਾਬੱਧ ਅਵਿਸ਼ਵਾਸ ਪ੍ਰਸਤਾਵ ਤੋਂ ਪਹਿਲਾਂ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦਾ ਅਸਤੀਫਾ ਮਣੀਪੁਰ ਦੇ ਲੋਕਾਂ ਨੂੰ ਬਚਾਉਣ ਲਈ ਨਹੀਂ ਸਗੋਂ ਭਾਜਪਾ ਨੂੰ ਬਚਾਉਣ ਲਈ ਸੀ ਕਿਉਂਕਿ ਨਸਲੀ ਹਿੰਸਾ ਲਗਭਗ ਦੋ ਸਾਲਾਂ ਤੋਂ ਜਾਰੀ ਹੈ। ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਹ ਫੈਸਲਾ ਬਹੁਤ ਦੇਰ ਨਾਲ ਲਿਆ ਗਿਆ ਪਰ ਲੋਕ ਸਭਾ ਵਿੱਚ ਕਾਂਗਰਸ ਦੇ ਉਪ ਆਗੂ ਗੌਰਵ ਗੋਗੋਈ ਨੇ ਦੋਸ਼ ਲਾਇਆ ਕਿ ਭਾਜਪਾ ਕੋਲ ਉੱਤਰ-ਪੂਰਬੀ ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਲਈ ਕੋਈ ਰੋਡਮੈਪ ਨਹੀਂ ਹੈ।
ਇਹ ਵੀ ਪੜ੍ਹੋ- iPhone 16 ਖ਼ਰੀਦਣ ਦਾ ਸੁਨਹਿਰੀ ਮੌਕਾ, ਮਿਲ ਰਿਹਾ ਬੰਪਰ ਡਿਸਕਾਊਂਟ
Vodafone Idea ਨੂੰ ਵੱਡਾ ਝਟਕਾ, DoT ਨੇ ਮੰਗੀ 6,090 ਕਰੋੜ ਰੁਪਏ ਦੀ ਬੈਂਕ ਗਾਰੰਟੀ
NEXT STORY