ਨਵੀਂ ਦਿੱਲੀ — ਦਿੱਲੀ ਹਾਈਕੋਰਟ ਨੇ ਭਾਰਤ 'ਚ ਉਚ ਸੰਵਿਧਾਨਕ ਅਹੁਦੇਦਾਰਾਂ ਜਿਵੇਂ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਰਾਜਪਾਲ ਅਤੇ ਲੈਫਟੀਨੈਂਟ ਗਵਰਨਰ ਦੀਆਂ ਗੱਡੀਆਂ 'ਤੇ ਵੀ ਨੰਬਰ ਪਲੇਟ ਨੂੰ ਜ਼ਰੂਰੀ ਕਰ ਦਿੱਤਾ ਹੈ। ਹੁਣ ਜਲਦੀ ਹੀ ਤੁਹਾਨੂੰ ਇਨ੍ਹਾਂ ਦੀਆਂ ਗੱਡੀਆਂ 'ਤੇ ਵੀ ਰਜਿਸਟਰੇਸ਼ਨ ਨੰਬਰ ਦੇਖਣ ਨੂੰ ਮਿਲ ਸਕਦਾ ਹੈ।
ਦਿੱਲੀ ਹਾਈ ਕੋਰਟ ਨੇ ਆਪਣੇ ਫੈਸਲੇ 'ਚ ਕਿਹਾ ਕਿ ਭਾਰਤ ਦੇ ਸਰਵਉਚ ਸੰਵਿਧਾਨਕ ਅਹੁਦੇਦਾਰਾਂ ਜਿਵੇਂ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਰਾਜਪਾਲ ਅਤੇ ਲੈਫਟੀਨੈਂਟ ਜਨਰਲ ਦੀਆਂ ਗੱਡੀਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ। ਫੈਸਲੇ 'ਚ ਕਿਹਾ ਗਿਆ ਹੈ ਕਿ ਸਾਰੀਆਂ ਗੱਡੀਆਂ 'ਤੇ ਸਪੱਸ਼ਟ ਤੌਰ 'ਤੇ ਰਜਿਸਟਰੇਸ਼ਨ ਨੰਬਰ ਪ੍ਰਦਰਸ਼ਿਤ ਕੀਤਾ ਜਾਵੇ।
ਇੰਜੀਨੀਅਰਿੰਗ ਪਾਸ ਨੌਜਵਾਨਾਂ ਲਈ ਨੌਕਰੀ, ਡੇਢ ਲੱਖ ਤੋਂ ਵੱਧ ਹੋਵੇਗੀ ਸੈਲਰੀ (ਵੀਡੀਓ)
NEXT STORY