ਨੈਸ਼ਨਲ ਡੈਸਕ : ਪੱਤਰਕਾਰਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਸੰਸਥਾ ਪ੍ਰੈੱਸ ਕਲੱਬ ਆਫ ਇੰਡੀਆ ਨੇ ਪੰਜਾਬ ਸਰਕਾਰ ਵੱਲੋਂ 'ਪੰਜਾਬ ਕੇਸਰੀ' ਅਖਬਾਰ ਸਮੂਹ ਵਿਰੁੱਧ ਕੀਤੀਆਂ ਜਾ ਰਹੀਆਂ ਕਥਿਤ ਧੱਕੇਸ਼ਾਹੀਆਂ ਅਤੇ ਡਰਾਉਣ-ਧਮਕਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪੱਤਰਕਾਰਾਂ ਦੀ ਇਸ ਸਭ ਤੋਂ ਵੱਡੀ ਨੁਮਾਇੰਦਾ ਸੰਸਥਾ ਨੇ ਸਰਕਾਰ ਦੀਆਂ ਇਨ੍ਹਾਂ ਹਰਕਤਾਂ ਨੂੰ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਅਤੇ ਅਪਮਾਨਜਨਕ ਦੱਸਿਆ ਹੈ।
ਇਸ ਸਬੰਧੀ ਪੱਤਰ ਜਾਰੀ ਕਰਦਿਆ ਪ੍ਰੈੱਸ ਕਲੱਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਅਖਬਾਰ ਦੇ ਕਾਰੋਬਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਲੰਧਰ (ਸੁਰਾਨੁੱਸੀ), ਲੁਧਿਆਣਾ ਅਤੇ ਬਠਿੰਡਾ ਸਥਿਤ ਅਖਬਾਰ ਦੀਆਂ ਪ੍ਰੈੱਸਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ, ਜਿਸ ਕਾਰਨ ਅਖਬਾਰ ਦੀ ਛਪਾਈ ਅਤੇ ਵੰਡ ਵਿੱਚ ਰੁਕਾਵਟ ਪੈਦਾ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ। ਕਲੱਬ ਨੇ 15 ਜਨਵਰੀ 2026 ਨੂੰ ਮੁੱਖ ਮੰਤਰੀ ਨੂੰ ਲਿਖੇ ਗਏ ਇੱਕ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਖਬਾਰ ਦੀ ਸੰਪਾਦਕੀ ਸੁਤੰਤਰਤਾ ਅਤੇ ਨਿਰਪੱਖ ਰਿਪੋਰਟਿੰਗ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੰਸਥਾ ਨੇ ਸਪੱਸ਼ਟ ਕੀਤਾ ਕਿ ਪ੍ਰੈੱਸ ਨੂੰ ਇਸ ਤਰ੍ਹਾਂ ਡਰਾਉਣਾ ਇੱਕ 'ਪੁਲਸ ਸਟੇਟ' ਦੀ ਨਿਸ਼ਾਨੀ ਹੈ, ਨਾ ਕਿ ਇੱਕ ਲੋਕਤੰਤਰੀ ਚੁਣੀ ਹੋਈ ਸਰਕਾਰ ਦੀ।

ਸੰਵਿਧਾਨ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ
ਬਿਆਨ ਵਿੱਚ ਕਿਹਾ ਗਿਆ ਹੈ ਕਿ ਅਖਬਾਰ ਦੀ ਛਪਾਈ ਜਾਂ ਸਰਕੂਲੇਸ਼ਨ ਨੂੰ ਰੋਕਣ ਦੀ ਕੋਸ਼ਿਸ਼ ਸੰਵਿਧਾਨ ਦੀ ਧਾਰਾ 19(1)(A) ਤਹਿਤ ਪ੍ਰਗਟਾਵੇ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦੀ ਗੰਭੀਰ ਉਲੰਘਣਾ ਹੈ। ਇਸ ਦੇ ਨਾਲ ਹੀ, ਸੁਪਰੀਮ ਕੋਰਟ ਦੇ 'ਰੋਮੇਸ਼ ਥਾਪਰ ਬਨਾਮ ਮਦਰਾਸ ਰਾਜ (1950)' ਵਰਗੇ ਕਈ ਇਤਿਹਾਸਕ ਫੈਸਲਿਆਂ ਦਾ ਹਵਾਲਾ ਦਿੱਤਾ ਗਿਆ ਹੈ, ਜਿਨ੍ਹਾਂ ਅਨੁਸਾਰ ਅਖਬਾਰ ਦੇ ਪ੍ਰਕਾਸ਼ਨ ਨੂੰ ਰੋਕਣਾ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ।
ਮਾਨ ਸਰਕਾਰ ਨੂੰ ਸਖ਼ਤ ਚਿਤਾਵਨੀ
ਪ੍ਰੈੱਸ ਕਲੱਬ ਆਫ ਇੰਡੀਆ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰੈੱਸ ਦੀ ਆਜ਼ਾਦੀ ਦੇ ਖਿਲਾਫ ਵੱਖ-ਵੱਖ ਹੱਥਕੰਢੇ ਨਾ ਵਰਤੇ। ਉਨ੍ਹਾਂ ਕਿਹਾ ਕਿ ਜੇਕਰ ਅਖਬਾਰ ਦੇ ਮਾਲਕਾਂ ਦੇ ਹੋਰ ਕਾਰੋਬਾਰਾਂ ਵਿੱਚ ਕੋਈ ਕਾਨੂੰਨੀ ਉਲੰਘਣਾ ਹੈ, ਤਾਂ ਉਸ ਦੀ ਜਾਂਚ ਕੀਤੀ ਜਾ ਸਕਦੀ ਹੈ, ਪਰ ਇਸ ਦੀ ਆੜ ਵਿੱਚ ਅਖਬਾਰ ਦੇ ਪ੍ਰਕਾਸ਼ਨ ਨੂੰ ਰੋਕਣਾ ਲੋਕਤੰਤਰ ਦੇ ਵਿਰੁੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਨੇ ਦੱਖਣੀ ਅਫਰੀਕਾ ਦੇ ਬਹੁ-ਪੱਖੀ ਜਲ ਸੈਨਾ ਅਭਿਆਸ ਤੋਂ ਬਣਾਈ ਦੂਰੀ; ਵਿਦੇਸ਼ ਮੰਤਰਾਲੇ ਨੇ ਦਿੱਤਾ ਸਪੱਸ਼ਟੀਕਰਨ
NEXT STORY