ਹਰਿਆਣਾ- ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦਾ ਅੱਜ ਯਾਨੀ ਸ਼ਨੀਵਾਰ ਨੂੰ 5ਵਾਂ ਦਿਨ ਹੈ। ਉੱਥੇ ਹੀ ਕਿਸਾਨ ਆਗੂਆਂ ਵਲੋਂ ਸ਼ੰਭੂ ਬਾਰਡਰ ਤੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗੱਲਬਾਤ ਰਾਹੀਂ ਹੱਲ ਨਿਕਲ ਸਕਦਾ ਹੈ ਹੈ। ਅਸੀਂ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਮੰਗ ਰਹੇ ਹਾਂ। ਸਰਕਾਰ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ 'ਤੇ ਆਰਡੀਨੈਂਸ ਲੈ ਕੇ ਆਵੇ। ਆਰਡੀਨੈਂਸ ਜਾਰੀ ਹੋਣ 'ਤੇ ਗਤੀਰੋਧ ਖ਼ਤਮ ਹੋ ਸਕਦਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ,''ਮੇਰਾ ਮੰਨਣਾ ਹੈ ਕਿ ਜੇਕਰ ਸਰਕਾਰ ਗੰਭੀਰਤਾ ਨਾਲ ਉਪਭੋਗਤਾ ਅਤੇ ਕਿਸਾਨਾਂ 'ਤੇ ਧਿਆਨ ਕੇਂਦਰਿਤ ਕਰੇ ਅਤੇ ਕਾਰਪੋਰੇਟਸ 'ਤੇ ਥੋੜ੍ਹਾ ਘੱਟ ਧਿਆਨ ਦੇਵੇ ਤਾਂ ਇਸ ਪੂਰੇ ਮੁੱਦੇ ਨੂੰ ਸੁਲਝਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਭਾਰਤ ਬੰਦ ; ਕਿਸਾਨਾਂ ਨਾਲ ਔਖੀ ਹੋ ਗਈ ਕਾਰ 'ਚ ਬੈਠੀ ਕੁੜੀ, ਗੰਦੇ ਇਸ਼ਾਰੇ ਕਰਦੇ ਹੋਏ ਕੱਢੀਆਂ ਗਾਲ੍ਹਾਂ (ਵੀਡੀਓ)
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੀਡੀਓ ਕਾਨਫਰੈਂਸਿੰਗ ਰਾਹੀਂ ਕੋਰਟ 'ਚ ਪੇਸ਼ ਹੋਏ CM ਕੇਜਰੀਵਾਲ, ਅਗਲੀ ਸੁਣਵਾਈ 16 ਮਾਰਚ
NEXT STORY