ਨੈਸ਼ਨਲ ਡੈਸਕ : ਨਵੀਂ ਦਿੱਲੀ ਦੇ ਕਾਲਕਾ ਜੀ ਮੰਦਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਸ਼ਰਧਾਲੂ ਅਤੇ ਪੁਜਾਰੀ ਵਿਚਕਾਰ ਹੋਈ ਮਾਮੂਲੀ ਤਕਰਾਰ ਅਚਾਨਕ ਹਿੰਸਕ ਝੜਪ ਵਿੱਚ ਬਦਲ ਗਈ। ਦੋਵਾਂ ਵਿਚਕਾਰ ਹੋਈ ਲੜਾਈ ਦੌਰਾਨ ਪੁਜਾਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਵਿਚ ਜਦੋਂ ਉਸ ਦਾ ਇਲਾਜ ਚੱਲ ਰਿਹਾ ਸੀ ਤਾਂ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ - ਸਕੂਲ-ਕਾਲਜ ਬੰਦ! 6 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ 32 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
ਜਾਂਚ ਦੌਰਾਨ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਝਗੜਾ ਕਿਸ ਬਾਰੇ ਸੀ ਪਰ ਸਥਾਨਕ ਸੂਤਰਾਂ ਦਾ ਕਹਿਣਾ ਹੈ ਕਿ ਪੂਜਾ ਨਾਲ ਸਬੰਧਤ ਕਿਸੇ ਪ੍ਰਬੰਧ ਨੂੰ ਲੈ ਕੇ ਦੋਵਾਂ ਵਿਚਕਾਰ ਬਹਿਸ ਸ਼ੁਰੂ ਹੋਈ ਸੀ। ਪੁਜਾਰੀ ਦੀ ਮੌਤ ਤੋਂ ਬਾਅਦ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿੱਚ ਬਹੁਤ ਗੁੱਸਾ ਹੈ। ਮੰਦਰ ਪਰਿਸਰ ਵਿੱਚ ਤਣਾਅ ਵਾਲਾ ਮਾਹੌਲ ਹੈ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਸਥਿਤੀ ਪੈਦਾ ਨਾ ਹੋਵੇ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਦੋਸ਼ੀ ਸ਼ਰਧਾਲੂ ਦੀ ਪਛਾਣ ਕਰਨ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
''ਭਾਰਤ, ਤੁਸੀਂ ਤਾਨਾਸ਼ਾਹਾਂ ਨੂੰ ਮਿਲ ਰਹੇ ਹੋ...!'', ਟਰੰਪ ਦੇ ਵਪਾਰਕ ਸਲਾਹਕਾਰ ਨਵਾਰੋ ਦਾ ਬਿਆਨ
NEXT STORY