ਨੈਸ਼ਨਲ ਡੈਸਕ- ਵਿੱਤ ਮੰਤਰੀ ਸੀਤਾਰਮਨ ਨੇ 2025-26 ਦਾ ਬਜਟ ਪੇਸ਼ ਕਰਦਿਆਂ ਪ੍ਰਧਾਨ ਮੰਤਰੀ ਧਨ ਧਾਨਿਆਂ ਯੋਜਨਾ ਦਾ ਐਲਾਨ ਕੀਤਾ। ਸਰਕਾਰ ਇਸ ਯੋਜਨਾ ਨੂੰ ਸੂਬਿਆਂ ਨਾਲ ਮਿਲ ਕੇ ਚਲਾਏਗੀ। ਇਸ ਯੋਜਨਾ ਤਹਿਤ 100 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ, ਜਿਨ੍ਹਾਂ ਵਿਚ ਖੇਤੀ ਉਤਪਾਦਨ ਘੱਟ ਹੈ। ਇਸ ਯੋਜਨਾ ਨਾਲ ਕਰੀਬ 1.7 ਕਰੋੜ ਕਿਸਾਨਾਂ ਦਾ ਫਾਇਦਾ ਮਿਲੇਗਾ। ਇਸ ਦੇ ਨਾਲ ਹੀ ਕਿਸਾਨ ਕ੍ਰੇਡਿਟ ਕਾਰਡ ਦੀ ਲਿਮਟ ਵਧਾ ਕੇ 5 ਲੱਖ ਹੋਈ ਹੈ। ਸੀਤਾਰਮਨ ਨੇ ਕਿਹਾ ਕਿ ਗਰੀਬ, ਨੌਜਵਾਨ, ਮਹਿਲਾ, ਕਿਸਾਨਾਂ ਦੀ ਬਿਹਤਰੀ 'ਤੇ ਫੋਕਸ ਰਹੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ ਸੂਬਿਆਂ ਨਾਲ ਮਿਲ ਕੇ ਖੇਤੀ ਉਤਪਾਦ ਵਧਾਉਣ ਲਈ ਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਾਲਾਂ ਵਿਚ ਆਤਮਨਿਰਭਰਤਾ ਲਈ ਵੀ ਨਵੀਂ ਨੀਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦਾਲਾਂ ਵਿੱਚ 'ਸਵੈ-ਨਿਰਭਰਤਾ' ਪ੍ਰਾਪਤ ਕਰਨ ਲਈ ਛੇ ਸਾਲਾਂ ਦੇ ਮਿਸ਼ਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਬਜਟ 2025: ਵੱਡੇ ਟੈਕਸਾਂ ਨੂੰ ਲੈ ਕੇ ਟ੍ਰੋਲਜ਼ ਦੇ ਨਿਸ਼ਾਨੇ 'ਤੇ ਰਹੀ ਨਿਰਮਲਾ ਸੀਤਾਰਮਨ
ਵਿੱਤ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਖੁਸ਼ਹਾਲੀ ਲਿਆਉਣ ਲਈ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਨਵੀਆਂ ਨੀਤੀਆਂ ਬਣਾਈਆਂ ਜਾਣਗੀਆਂ ਤਾਂ ਜੋ ਖੇਤੀਬਾੜੀ ਉਤਪਾਦਨ ਵਿਚ ਸੁਧਾਰ ਹੋ ਸਕੇ ਅਤੇ ਕਿਸਾਨਾਂ ਦੀ ਆਮਦਨ ਵਧ ਸਕੇ। ਕੇਂਦਰ ਸਰਕਾਰ ਨੇ ਖੇਤੀਬਾੜੀ ਉਤਪਾਦਨ ਵਧਾਉਣ ਲਈ 100 ਜ਼ਿਲ੍ਹਿਆਂ ਵਿਚ ਇਕ ਵਿਸ਼ੇਸ਼ ਯੋਜਨਾ ਲਾਗੂ ਕਰਨ ਇਸ ਖ਼ਾਸ ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਖੇਤੀਬਾੜੀ ਉਤਪਾਦਕਤਾ ਵਿਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ।
ਇਹ ਵੀ ਪੜ੍ਹੋ- ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਲਾਗੂ ਹੋਵੇਗਾ ਇਹ ਨਵਾਂ ਨਿਯਮ
ਵਿੱਤ ਮੰਤਰੀ ਸੀਤਾਰਮਨ ਦਾ ਕਹਿਣਾ ਹੈ ਕਿ ਬਜਟ ਸਾਡੀ ਸਰਕਾਰ ਦੇ ਵਿਕਾਸ ਨੂੰ ਤੇਜ਼ ਕਰਨ ਦੇ ਯਤਨਾਂ ਨੂੰ ਜਾਰੀ ਰੱਖਦਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਸਮਾਵੇਸ਼ੀ ਵਿਕਾਸ ਨੂੰ ਸੁਰੱਖਿਅਤ ਕਰਨ ਅਤੇ ਨਿੱਜੀ ਖੇਤਰ ਦੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਯਤਨ ਜਾਰੀ ਰੱਖ ਰਹੀ ਹੈ।
ਇਹ ਵੀ ਪੜ੍ਹੋ- ਵੱਡਾ ਹਾਦਸਾ; ਸਵਾਰੀਆਂ ਨਾਲ ਭਰੀ ਕਾਰ ਭਾਖੜਾ ਨਹਿਰ 'ਚ ਡਿੱਗੀ, 12 ਲੋਕ ਰੁੜ੍ਹੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Budget 2025 Live : ਬਜਟ ਤੋਂ ਪਹਿਲਾਂ ਹੀ ਸੰਸਦ ਵਿਚੋਂ ਵਿਰੋਧੀ ਧਿਰ ਦਾ ਵਾਕਆਊਟ
NEXT STORY