ਨਵੀਂ ਦਿੱਲੀ (ਭਾਸ਼ਾ)- ਅਫਗਾਨਿਸਤਾਨ ਦੀ ਸੱਤਾ ’ਤੇ ਤਾਲਿਬਾਨ ਦੇ ਕੰਟਰੋਲ ਤੋਂ ਬਾਅਦ ਉੱਥੇ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਕੀਤੀ। ਉਨ੍ਹਾਂ ਉੱਥੇ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਅਤੇ ਭਾਰਤ ਤੋਂ ਮਦਦ ਦੀ ਉਮੀਦ ਕਰ ਰਹੇ ਅਫਗਾਨ ਨਾਗਰਿਕਾਂ ਨੂੰ ਹਰ ਸੰਭਵ ਮਦਦ ਦੇਣ ਦੇ ਨਾਲ ਹੀ ਉੱਥੋਂ ਦੇ ਇੱਛੁਕ ਘੱਟ ਗਿਣਤੀ ਸਿੱਖਾਂ ਤੇ ਹਿੰਦੂਆਂ ਨੂੰ ਆਸਰਾ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ।
ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਇਸ ਅਹਿਮ ਮੀਟਿੰਗ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਇਲਾਵਾ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਅਫਗਾਨਿਸਤਾਨ ਵਿਚ ਭਾਰਤ ਦੇ ਰਾਜਦੂਤ ਆਰ. ਟੰਡਨ ਸਮੇਤ ਕਈ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ : ਅਫ਼ਗਾਨਿਸਤਾਨ ਤੋਂ ਵਤਨ ਪਰਤੇ ਭਾਰਤੀ, ਜਹਾਜ਼ ਦੇ ਗੁਜਰਾਤ ’ਚ ਲੈਂਡ ਹੁੰਦੇ ਹੀ ਲਗਾਏ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ
ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਨੂੰ ਅਫ਼ਗਾਨਿਸਤਾਨ ਤੋਂ ਸਾਰੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨ ਅਤੇ ਅਫ਼ਗਾਨਿਸਤਾਨ ਤੋਂ ਭਾਰਤ ਆਉਣ ਦੇ ਇਛੁੱਕ ਸਿੱਖ, ਹਿੰਦੂ ਘੱਟ ਗਿਣਤੀਆਂ ਨੂੰ ਸ਼ਰਨ ਦੇਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਨੂੰ ਭਾਰਤ ਤੋਂ ਮਦਦ ਦੀ ਉਮੀਦ ਕਰ ਰਹੇ ਅਫ਼ਗਾਨ ਨਾਗਰਿਕਾਂਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦਾ ਵੀ ਨਿਰਦੇਸ਼ ਦਿੱਤਾ। ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਦੇ ਦੇਸ਼ ਛੱਡ ਕੇ ਚੱਲੇ ਜਾਣ ਤੋਂ ਬਾਅਦ ਐਤਵਾਰ ਨੂੰ ਤਾਲਿਬਾਨ ਨੇ ਕਾਬੁਲ ’ਤੇ ਕਬਜ਼ਾ ਕਰ ਲਿਆ। ਇਸ ਦੇ ਬਾਅਦ ਤੋਂ ਉੱਥੇ ਭੱਜ-ਦੌੜ ਦਾ ਮਾਹੌਲ ਹੈ। ਕਾਬੁਲ ’ਚ ਭਾਰਤੀ ਰਾਜਦੂਤ ਅਤੇ ਦੂਤਘਰ ਦੇ ਕਰਮੀਆਂ ਸਮੇਤ 120 ਲੋਕਾਂ ਨੂੰ ਲੈ ਕੇ ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਮੰਗਲਵਾਰ ਅਫ਼ਗਾਨਿਸਤਾਨ ਤੋਂ ਭਾਰਤ ਪਹੁੰਚਿਆ।
ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਸਾਰੇ ਭਾਰਤੀਆਂ ਦੀ ਅਫ਼ਗਾਨਿਸਤਾਨ ਤੋਂ ਸੁਰੱਖਿਅਤ ਵਾਪਸੀ ਨੂੰ ਲੈ ਕੇ ਵਚਨਬੱਧ ਹੈ ਅਤੇ ਕਾਬੁਲ ਹਵਾਈ ਅੱਡੇ ਤੋਂ ਵਣਜ ਉਡਾਣਾਂ ਦੀ ਬਹਾਲੀ ਹੁੰਦੇ ਹੀ ਉੱਥੇ ਫਸੇ ਹੋਰ ਭਾਰਤੀਆਂ ਨੂੰ ਵਤਨ ਪਾਸ ਲਿਆਉਣ ਦਾ ਪ੍ਰਬੰਧ ਕੀਤਾ ਜਾਵੇਗਾ। ਕਾਬੁਲ ’ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਨੇ ਲਚੀਲਾ ਰੁਖ ਅਪਣਾਉਂਦੇ ਹੋਏ ਹੋਏ ਪੂਰੇ ਅਫ਼ਗਾਨਿਸਤਾਨ ’ਚ ਆਮ ਮੁਆਫ਼ੀ ਦਾ ਐਲਾਨ ਕੀਤਾ ਅਤੇ ਜਨਾਨੀਆਂ ਨੂੰ ਉਸ ਦੀ ਸਰਕਾਰ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਤਾਲਿਬਾਨ ਨੇ ਲੋਕਾਂ ਦੇ ਸ਼ੱਕ ਦੂਰ ਕਰਨ ਦੀ ਕੋਸ਼ਿਸ਼ ਕੀਤੀ, ਜੋ ਇਕ ਦਿਨ ਪਹਿਲਾਂ ਉਸ ਦੇ ਸ਼ਾਸਨ ਤੋਂ ਬਚਣ ਲਈ ਕਾਬੁਲ ਛੱਡ ਕੇ ਦੌੜਨ ਦੀ ਕੋਸ਼ਿਸ਼ ਕਰਦੇ ਦਿੱਸੇ ਸਨ ਅਤੇ ਜਿਸ ਕਾਰਨ ਹਵਾਈ ਅੱਡੇ ’ਤੇ ਭੱਜ-ਦੌੜ ਦਾ ਮਾਹੌਲ ਹੋਣ ਤੋਂ ਬਾਅਦ ਕਈ ਲੋਕ ਮਾਰੇ ਗਏ ਸਨ।
ਇਹ ਵੀ ਪੜ੍ਹੋ : ਗ੍ਰਹਿ ਮੰਤਰਾਲੇ ਦਾ ਐਲਾਨ, ਅਫ਼ਗਾਨ ਨਾਗਰਿਕਾਂ ਨੂੰ ਸਪੈਸ਼ਲ ਵੀਜ਼ਾ ਦੇਵੇਗਾ ਭਾਰਤ
ਵਿਦੇਸ਼ ਮੰਤਰਾਲਾ ਨੇ ਬਣਾਇਆ ਵਿਸ਼ੇਸ਼ ਸੈੱਲ, ਹੈਲਪਲਾਈਨ ਸਥਾਪਤ
ਕੇਂਦਰ ਸਰਕਾਰ ਨੇ ਅਫਗਾਨਿਸਤਾਨ ਵਿਚ ਤਾਲਿਬਨ ਦੇ ਸੱਤਾ ’ਤੇ ਕਬਜ਼ਾ ਕਰਨ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ, ਭਾਰਤੀਆਂ ਦੀ ਸਵਦੇਸ਼ ਵਾਪਸੀ ਅਤੇ ਹੋਰ ਮਾਮਲਿਆਂ ਦੇ ਤਾਲਮੇਲ ਲਈ ਅਫਗਾਨਿਸਤਾਨ ਸੈੱਲ ਦੀ ਸਥਾਪਨਾ ਕੀਤੀ ਹੈ। ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਲਈ ਹੈਲਪਲਾਈਨ ਨੰਬਰ +919717785379 ਜਾਰੀ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਅਜਮੇਰ ’ਚ ਦੋ ਟਰੱਕਾਂ ’ਚ ਟੱਕਰ ਤੋਂ ਬਾਅਦ ਲੱਗੀ ਅੱਗ, 4 ਲੋਕ ਜਿਊਂਦੇ ਸੜੇ (ਦੇਖੋ ਤਸਵੀਰਾਂ)
NEXT STORY