ਨਵੀਂ ਦਿੱਲੀ— ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਦੇ ਸਾਬਕਾ ਆਗੂ ਪ੍ਰਵੀਨ ਤੋਗੜੀਆ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ 'ਚ ਧੀਆਂ ਅਤੇ ਮਹਿਲਾਵਾਂ ਦੇ ਨਾਲ ਦਿਨ ਦੇ ਦਿਨ ਬਲਾਤਕਾਰ ਅਤੇ ਕਤਲ ਦੀ ਘਟਨਾਵਾਂ ਵੱਧ ਰਹੀਆਂ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ ਦਾ ਦੌਰਾ ਕਰਨ 'ਚ ਰੁੱਝੇ ਹੋਏ ਹਨ। ਤੋਗੜੀਆ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਹਮਲਾ ਕਰਨ ਤੋਂ ਬਾਅਦ ਵਿਸ਼ਵ ਹਿੰਦੂ ਪ੍ਰੀਸ਼ਦ ਦੀਆਂ ਗੁਜਰਾਤ ਇਕਾਈਆਂ ਵੀ ਤੋਗੜੀਆਂ ਦੇ ਸਮਰਥਨ 'ਚ ਆ ਗਈਆਂ ਹਨ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਦੇਸ਼ ਬੁਲਾਰੇ ਨੇ ਕਿਹਾ ਕਿ ਇਸ ਮੁੱਦੇ 'ਤੇ ਪ੍ਰਦੇਸ਼ ਇਕਾਈ ਵੀ ਤੋਗੜੀਆਂ ਦੇ ਨਾਲ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਖੁਦਕੁਸ਼ੀ ਕਰ ਰਹੇ ਹਨ, ਧੀਆਂ ਆਪਣੇ ਘਰਾਂ 'ਚ ਸੁਰੱਖਿਅਤ ਨਹੀਂ ਹਨ ਅਤੇ ਫਿਰ ਵੀ ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਯਾਤਰਾ 'ਤੇ ਨਿਕਲ ਗਏ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਸੋਮਵਾਰ ਨੂੰ ਸਵੀਡਨ ਅਤੇ ਬ੍ਰਿਟੇਨ ਦੇ 6 ਦਿਨਾਂ ਦੇ ਦੌਰੇ 'ਤੇ ਹਨ।
ਮੈਡੀਕਲ ਕਾਲਜ ਦੇ ਹੋਸਟਲ ਦੀ ਇਕ ਸਾਲ ਦੀ ਫੀਸ 21 ਲੱਖ!
NEXT STORY