ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਦੀ ਵੋਟਿੰਗ ਸ਼ੁਰੂ ਹੋਣ 'ਤੇ ਲੋਕਾਂ ਨੂੰ ਸ਼ਨੀਵਾਰ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਕਿਹਾ,''ਆਓ ਮਿਲ ਕੇ ਆਪਣੇ ਲੋਕਤੰਤਰ ਨੂੰ ਹੋਰ ਵੱਧ ਜੀਵੰਤ ਬਣਾਈਏ।''
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਸੀਟਾਂ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਓਡੀਸ਼ਾ ਅਤੇ ਝਾਰਖੰਡ ਦੀਆਂ ਕੁਝ ਸੀਟਾਂ ਸਮੇਤ ਦੇਸ਼ 'ਚ ਕੁੱਲ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਪੀ.ਐੱਮ. ਮੋਦੀ ਦੇ ਸੰਸਦੀ ਖੇਤਰ ਵਾਰਾਣਸੀ 'ਚ ਵੀ ਇਸੇ ਪੜਾਅ 'ਚ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ,''ਲੋਕ ਸਭਾ ਚੋਣਾਂ 2024 ਦੇ ਆਖ਼ਰੀ ਪੜਾਅ 'ਚ ਅੱਜ ਵੋਟਿੰਗ ਹੋ ਰਹੀ ਹੈ। ਇਸ ਪੜਾਅ ਦੇ ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ 'ਚ ਵੱਧ-ਚੜ੍ਹ ਕੇ ਹਿੱਸਾ ਲਵੋ। ਮੈਨੂੰ ਭਰੋਸਾ ਹੈ ਕਿ ਸਾਡੇ ਨੌਜਵਾਨ ਅਤੇ ਮਹਿਲਾ ਵੋਟਰ ਵੋਟ ਪਾਉਣ ਲਈ ਰਿਕਾਰਡ ਗਿਣਤੀ 'ਚ ਆਉਣਗੇ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉੱਤਰ ਪ੍ਰਦੇਸ਼ ਦੇ CM ਯੋਗੀ ਆਦਿਤਿਆਨਾਥ ਨੇ ਪਾਈ ਵੋਟ
NEXT STORY