ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭੂਟਾਨ ਦੀ ਪ੍ਰਸਤਾਵਿਤ ਰਾਜ ਯਾਤਰਾ ਖ਼ਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਦੋਵੇਂ ਧਿਰਾਂ ਇਸ ਦੌਰੇ ਦੀਆਂ ਨਵੀਆਂ ਤਾਰੀਖਾਂ 'ਤੇ ਵਿਚਾਰ ਕਰ ਰਹੀਆਂ ਹਨ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੱਤੀ। ਭਾਰਤ ਸਰਕਾਰ ਦੀ 'ਨੇਬਰਹੁੱਡ ਫਸਟ ਪਾਲਿਸੀ' ਤਹਿਤ ਪੀ.ਐੱਮ. ਮੋਦੀ ਨੇ 21-22 ਮਾਰਚ ਨੂੰ ਭੂਟਾਨ ਦਾ ਦੌਰਾ ਕਰਨਾ ਸੀ। ਭਾਰਤ ਅਤੇ ਭੂਟਾਨ ਪੀ.ਐੱਮ. ਮੋਦੀ ਦੇ ਪ੍ਰਸਤਾਵਿਤ ਦੋ ਦਿਨਾਂ ਰਾਜ ਦੌਰੇ ਲਈ ਨਵੀਆਂ ਤਾਰੀਖਾਂ ਨੂੰ ਅੰਤਿਮ ਰੂਪ ਦੇਣ ਲਈ ਕੰਮ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਤੈਅ ਯਾਤਰਾ ਤੋਂ ਇਕ ਦਿਨ ਪਹਿਲਾਂ ਇਕ ਬਿਆਨ ਵਿਚ ਕਿਹਾ,"ਪਾਰੋ ਹਵਾਈ ਅੱਡੇ 'ਤੇ ਖ਼ਰਾਬ ਮੌਸਮ ਦੇ ਕਾਰਨ 21-22 ਮਾਰਚ 2024 ਨੂੰ ਭੂਟਾਨ ਦੀ ਰਾਜ ਯਾਤਰਾ ਨੂੰ ਮੁਲਤਵੀ ਕਰਨ ਦਾ ਆਪਸੀ ਫ਼ੈਸਲਾ ਕੀਤਾ ਗਿਆ ਹੈ।"
ਪੂਰਬੀ ਭਾਰਤ ਦੇ ਕੁਝ ਹਿੱਸਿਆਂ 'ਚ ਬੁੱਧਵਾਰ ਨੂੰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਭਾਰਤੀ ਮੌਸਮ ਵਿਭਾਗ (IMD) ਨੇ ਬਿਹਾਰ, ਝਾਰਖੰਡ, ਉੱਤਰੀ ਪੱਛਮੀ ਬੰਗਾਲ ਅਤੇ ਓਡੀਸ਼ਾ ਲਈ 'ਸੰਤਰੀ' ਅਲਰਟ ਜਾਰੀ ਕੀਤਾ ਹੈ। ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਪਿਛਲੇ ਹਫ਼ਤੇ ਵੀਰਵਾਰ ਤੋਂ ਭਾਰਤ ਦੇ 5 ਦਿਨਾਂ ਦੌਰੇ 'ਤੇ ਸਨ। ਜਨਵਰੀ 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਸੀ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਵੱਖ-ਵੱਖ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਕਈ ਹੋਰ ਸਮਾਗਮਾਂ ਵਿਚ ਵੀ ਸ਼ਾਮਲ ਹੋਏ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿਚ ਉੱਤਰ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਖੇਤਰ ਦੇ ਕੁਝ ਹਿੱਸਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ 'ਚ ਦੋ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, ਮਲਬੇ ਹੇਠਾਂ ਦੱਬਣ ਨਾਲ 2 ਕਾਮਿਆਂ ਦੀ ਮੌਤ
NEXT STORY