ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣਾ ਪ੍ਰਸਤਾਵਿਤ ਪੱਛਮੀ ਬੰਗਾਲ ਦਾ ਦੌਰਾ ਰੱਦ ਕਰ ਦਿੱਤਾ ਹੈ ਕਿਉਂਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਉਹ ਇਕ ਉੱਚ ਪੱਧਰੀ ਬੈਠਕ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਲਈ ਮੈਂ ਕੱਲ੍ਹ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਾਂਗਾ। ਇਸ ਵਜ੍ਹਾ ਤੋਂ ਮੈਂ ਪੱਛਮੀ ਬੰਗਾਲ ਨਹੀਂ ਜਾ ਸਕਾਂਗਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਪੱਛਮੀ ਬੰਗਾਲ ’ਚ ਕੋਈ ਚੁਣਾਵੀ ਪ੍ਰੋਗਰਾਮ ਤੈਅ ਨਹੀਂ ਹੈ। ਅਜਿਹੇ ’ਚ ਸਮਝਿਆ ਜਾ ਰਿਹਾ ਹੈ ਕਿ ਹੁਣ ਉਹ ਸੂਬਿਆਂ ਵਿਚ ਚੋਣ ਪ੍ਰਚਾਰ ਨਹੀਂ ਕਰਨਗੇ।
ਭਾਜਪਾ ਨੇ ਇਸ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਕੋਵਿਡ-19 ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੱਛਮੀ ਬੰਗਾਲ ’ਚ ਛੋਟੀਆਂ-ਛੋਟੀਆਂ ਰੈਲੀਆਂ ਕਰੇਗੀ, ਜਿਸ ’ਚ 500 ਤੋਂ ਵੱਧ ਲੋਕ ਸ਼ਾਮਲ ਨਹੀਂ ਹੋਣਗੇ। ਇਸ ਤੋਂ ਬਾਅਦ ਤੈਅ ਹੋਇਆ ਸੀ ਕਿ ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਪ੍ਰਸਤਾਵਿਤ ਰੈਲੀਆਂ ਦੀ ਥਾਂ ਸਿਰਫ ਸ਼ੁੱਕਰਵਾਰ ਨੂੰ ਹੀ ਚੋਣਾਵੀ ਪ੍ਰੋਗਰਾਮ ਕਰਨਗੇ। ਦੱਸ ਦੇਈਏ ਕਿ ਕੋਰੋਨਾ ਦੇ ਕੇਸਾਂ ’ਚ ਲਗਾਤਾਰ ਵਾਧੇ ਦੇ ਬਾਵਜੂਦ ਰੈਲੀਆਂ ਕਰਨ ਨੂੰ ਲੈ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਹਨ। ਦੱਸ ਦੇਈਏ ਕਿ ਪੱਛਮੀ ਬੰਗਾਲ ਦੀਆਂ 294 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਚੋਣਾਂ 8 ਗੇੜ ’ਚ ਹੋਣਗੀਆਂ ਅਤੇ 6 ਗੇੜ ਹੋ ਚੁੱਕੇ ਹਨ।
ਹਿਮਾਚਲ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ, ਮੰਦਰਾਂ ’ਚ ਨਹੀਂ ਮਿਲੇਗੀ ਐਂਟਰੀ
NEXT STORY