ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਉਨ੍ਹਾਂ ਦੇ 77ਵੇਂ ਜਨਮ ਦਿਨ 'ਤੇ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਸ਼੍ਰੀਮਤੀ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਈਸ਼ਵਰ ਉਨ੍ਹਾਂ ਨੂੰ ਲੰਬੀ ਉਮਰ ਅਤੇ ਚੰਗੀ ਸਿਹਤ ਪ੍ਰਦਾਨ ਕਰੇ।''
![PunjabKesari](https://static.jagbani.com/multimedia/10_21_124341591modi-ll.jpg)
ਸੋਨੀਆ ਗਾਂਧੀ ਦਾ ਜਨਮ 9 ਦਸੰਬਰ 1946 ਨੂੰ ਇਟਲੀ 'ਚ ਹੋਇਆ ਸੀ। ਉਹ ਸਭ ਤੋਂ ਲੰਬੇ ਸਮੇਂ ਤੱਕ ਕਾਂਗਰਸ ਦੀ ਪ੍ਰਧਾਨ ਰਹੀ। ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ਤੋਂ ਸਿਹਤ ਕਾਰਨਾਂ ਕਰ ਕੇ ਸਰਗਰਮ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ ਅਤੇ ਉਨ੍ਹਾਂ ਦੇ ਪੁੱਤ ਰਾਹੁਲ ਗਾਂਧੀ ਅਤੇ ਧੀ ਪ੍ਰਿਯੰਕਾ ਗਾਂਧੀ ਵਾਡਰਾ ਪਾਰਟੀ 'ਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
40 ਮਿੰਟਾਂ 'ਚ ਕਾਸ਼ੀ ਤੋਂ ਅਯੁੱਧਿਆ ਪਹੁੰਚਣਗੇ ਸ਼ਰਧਾਲੂ, ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ
NEXT STORY