ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਰਾਮਬਨ 'ਚ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਮਬਨ ਜ਼ਿਲੇ 'ਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸ਼ੁੱਕਰਵਾਰ ਨੂੰ ਇਕ SUV ਕਾਰ ਤਿਲਕ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ 'ਚ ਸਵਾਰ 10 ਲੋਕਾਂ ਦੀ ਮੌਤ ਹੋ ਗਈ। ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ 'ਚ ਕਰੀਬ 1:15 ਵਜੇ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ।
ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਵਾਪਰੇ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) 'ਚੋਂ 2-2 ਲੱਖ ਰੁਪਏ ਅਤੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
7 ਸਾਲ ਪਹਿਲਾਂ ਆਸਟ੍ਰੇਲੀਆ ਗਏ ਪੁੱਤ ਨੂੰ ਦੇਖਣ ਲਈ ਤਰਸ ਗਏ ਮਾਪੇ, ਜਾਂਚ ਦੌਰਾਨ ਹੋਇਆ ਇਹ ਖ਼ੁਲਾਸਾ
NEXT STORY